For the best experience, open
https://m.punjabitribuneonline.com
on your mobile browser.
Advertisement

ਸਕਾਰਾਤਮਕ ਕਹਾਣੀਆਂ ਪਸੰਦ ਕਰਦੇ ਨੇ ਲੋਕ: ਮੋਦੀ

07:35 AM Sep 30, 2024 IST
ਸਕਾਰਾਤਮਕ ਕਹਾਣੀਆਂ ਪਸੰਦ ਕਰਦੇ ਨੇ ਲੋਕ  ਮੋਦੀ
ਪ੍ਰਾਜੈਕਟਾਂ ਦਾ ਆਨਲਾਈਨ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 29 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰੋਤਿਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਦਾ ਅਸਲੀ ਸੂਤਰਧਾਰ ਕਰਾਰ ਦਿੰਦਿਆਂ ਕਿਹਾ ਕਿ ਇਸ ਰੇਡੀਓ ਪ੍ਰੋਗਰਾਮ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕ ਸਕਾਰਾਤਮਕ ਵਿਕਾਸ, ਪ੍ਰੇਰਣਾਦਾਇਕ ਅਤੇ ਉਤਸ਼ਾਹਿਤ ਕਰਨ ਵਾਲੀਆਂ ਕਹਾਣੀਆਂ ਪਸੰਦ ਕਰਦੇ ਹਨ। ਆਕਾਸ਼ਵਾਣੀ ਦੇ ਇਸ ਮਹੀਨਾਵਾਰ ਪ੍ਰੋਗਰਾਮ ਦੀ 114ਵੀਂ ਕੜੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਪਾਣੀ ਬਚਾਉਣ, ਵਾਤਾਵਰਨ ਬਚਾਉਣ ਅਤੇ ਸਵੱਛਤਾ ਮੁਹਿੰਮ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਇਸ ਵਿੱਚ ਹਿੱਸੇਦਾਰੀ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅੱਜ ਦੁਨੀਆ ਵਿੱਚ ਨਿਰਮਾਣ ਦਾ ਪਾਵਰਹਾਊਸ ਬਣ ਗਿਆ ਹੈ ਅਤੇ ਸਾਰੇ ਦੇਸ਼ਾਂ ਦੀਆਂ ਨਜ਼ਰਾਂ ‘ਸਾਡੇ ’ਤੇ ਟਿਕੀਆਂ ਹਨ’। ਉਨ੍ਹਾਂ ਦੇਸ਼ ਵਾਸੀਆਂ ਨੂੰ ਤਿਉਹਾਰਾਂ ਦੇ ਸੀਜ਼ਨ ’ਚ ‘ਮੇਕ ਇਨ ਇੰਡੀਆ’ ਉਤਪਾਦ ਤੋਹਫੇ ਵਜੋਂ ਇੱਕ-ਦੂਜੇ ਨੂੰ ਦੇਣ ਦੀ ਅਪੀਲ ਕੀਤੀ। ‘ਮੇਕ ਇਨ ਇੰਡੀਆ’ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਦੇਸ਼ ਦੇ ਵੱਡੇ ਉਦਯੋਗਾਂ ਤੋਂ ਲੈ ਕੇ ਛੋਟੇ ਦੁਕਾਨਦਾਰਾਂ ਤੱਕ ਦਾ ਯੋਗਦਾਨ ਸ਼ਾਮਲ ਹੈ। ‘ਮਨ ਕੀ ਬਾਤ’ ਦੀ ਇਸ ਕੜੀ ਦੇ ਨਾਲ ਹੀ ਇਸ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਪ੍ਰੋਗਰਾਮ ਦੀ ਲੰਬੀ ਯਾਤਰਾ ਵਿੱਚ ਅਜਿਹੇ ਕਈ ਪੜਾਅ ਆਏ ਜਿਨ੍ਹਾਂ ਨੂੰ ਉਹ ਕਦੇ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ, ‘‘ਸਾਡੀ ਇਸ ਯਾਤਰਾ ਦੇ ਕਈ ਅਜਿਹੇ ਸਾਥੀ ਹਨ ਜਿਨ੍ਹਾਂ ਦਾ ਸਾਨੂੰ ਲਗਾਤਾਰ ਸਹਿਯੋਗ ਮਿਲਦਾ ਰਿਹਾ ਹੈ। ਦੇਸ਼ ਦੇ ਹਰ ਹਿੱਸੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਮੁਹੱਈਆ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਤੌਰ ’ਤੇ ਇਕ ਧਾਰਨਾ ਅਜਿਹੀ ਬਣਾਈ ਗਈ ਹੈ ਕਿ ਜਦੋਂ ਤੱਕ ਤਿੱਖੀਆਂ ਤੇ ਨਕਾਰਾਤਮਕ ਗੱਲਾਂ ਨਾ ਹੋਣ ਤਾਂ ਉਦੋਂ ਤੱਕ ਉਸ ਪ੍ਰੋਗਰਾਮ ਨੂੰ ਜ਼ਿਆਦਾ ਤਵੱਜੋਂ ਨਹੀਂ ਮਿਲ ਸਕਦੀ ਪਰ ‘ਮਨ ਕੀ ਬਾਤ’ ਪ੍ਰੋਗਰਾਮ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕ ਸਕਾਰਾਤਮਕ ਤੇ ਪ੍ਰੇਰਣਾਦਾਇਕ ਕਹਾਣੀਆਂ ਕਿੰਨੀਆਂ ਪਸੰਦ ਕਰਦੇ ਹਨ। ਉਨ੍ਹਾਂ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਲੋਕਾਂ ਤੋਂ ਇਲਾਵਾ ਇਸ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੇ ਮੀਡੀਆ ਸਮੂਹਾਂ ਦਾ ਧੰਨਵਾਦ ਕੀਤਾ। -ਪੀਟੀਆਈ

Advertisement

ਮਹਾਰਾਸ਼ਟਰ ’ਚ 11,200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ

ਪੁਣੇ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਦੇ ਵੱਖ ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੋਦੀ ਦਾ 26 ਸਤੰਬਰ ਨੂੰ ਨਿਰਧਾਰਿਤ ਪੁਣੇ ਦਾ ਦੌਰਾ ਸ਼ਹਿਰ ਵਿੱਚ ਭਾਰੀ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਨੇ ਜ਼ਿਲ੍ਹਾ ਅਦਾਲਤ ਤੋਂ ਸਵਾਰਗੇਟ ਤੱਕ ਪੁਣੇ ਮੈਟਰੋ ਸੈਕਸ਼ਨ ਦਾ ਆਨਲਾਈਨ ਮਾਧਿਅਮ ਰਾਹੀਂ ਉਦਘਾਟਨ ਕੀਤਾ। ਅਧਿਕਾਰੀਆਂ ਅਨੁਸਾਰ ਜ਼ਿਲ੍ਹਾ ਅਦਾਲਤ ਤੋਂ ਸਵਾਰਗੇਟ ਦਰਮਿਆਨ ਜ਼ਮੀਨਦੋਜ਼ ਮਾਰਗ ਦੀ ਲਾਗਤ ਕਰੀਬ 1810 ਕਰੋੜ ਰੁਪਏ ਹੈ। ਮੋਦੀ ਨੇ ਪੁਣੇ ਮੈਟਰੋ ਫੇਜ਼-1 ਦੇ ਸਵਾਰਗੇਟ-ਕਟਰਾਜ ਵਿਸਥਾਰ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ’ਤੇ ਕਰੀਬ 2955 ਕਰੋੜ ਰੁਪਏ ਦੀ ਲਾਗਤ ਆਵੇਗੀ। ਪ੍ਰਧਾਨ ਮੰਤਰੀ ਨੇ ਬਿਡਕਿਨ ਉਦਯੋਗਿਕ ਖੇਤਰ ਅਤੇ ਸੋਲ੍ਹਾਪੁਰ ਹਵਾਈ ਅੱਡੇ ਦਾ ਵੀ ਉਦਘਾਟਨ ਕੀਤਾ। -ਪੀਟੀਆਈ

Advertisement

Advertisement
Author Image

sukhwinder singh

View all posts

Advertisement