For the best experience, open
https://m.punjabitribuneonline.com
on your mobile browser.
Advertisement

ਦਲਿਤ ਸਮਾਜ ਦੇ ਲੋਕ ਕਾਂਗਰਸ ਤੇ ਭਾਜਪਾ ਨੂੰ ਵੋਟ ਨਾ ਪਾਉਣ: ਮਾਇਆਵਤੀ

07:00 AM Sep 30, 2024 IST
ਦਲਿਤ ਸਮਾਜ ਦੇ ਲੋਕ ਕਾਂਗਰਸ ਤੇ ਭਾਜਪਾ ਨੂੰ ਵੋਟ ਨਾ ਪਾਉਣ  ਮਾਇਆਵਤੀ
Advertisement

ਲਖਨਊ: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਾਂਗਰਸ ’ਤੇ ਦਲਿਤਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਦਲਿਤ ਸਮਾਜ ਦੇ ਲੋਕ ਕਾਂਗਰਸ ਤੇ ਭਾਜਪਾ ਨੂੰ ਆਪਣੀ ਵੋਟ ਪਾ ਕੇ ਇਸ ਨੂੰ ਖਰਾਬ ਨਾ ਕਰਨ। ਬਸਪਾ ਮੁਖੀ ਨੇ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਲਿਤਾਂ ਨੂੰ ਇਹ ਅਪੀਲ ਕੀਤੀ ਹੈ। ਬਸਪਾ ਮੁਖੀ ਨੇ ਆਪਣੇ ਅਧਿਕਾਰਤ ਐਕਸ ਖਾਤੇ ’ਤੇ ਪਾਈਆਂ ਪੋਸਟਾਂ ’ਚ ਕਿਹਾ, ‘ਹਰਿਆਣਾ ’ਚ ਵਿਧਾਨ ਸਭਾ ਚੋਣਾਂ ਸਮੇਂ ਵੀ ਕਾਂਗਰਸ ਵੱਲੋਂ ਦਲਿਤਾਂ ਨੂੰ ਲਗਾਤਾਰ ਅਣਗੌਲਿਆਂ ਕੀਤੇ ਜਾਣ ਤੋਂ ਇਹ ਸਾਬਤ ਹੋਇਆ ਹੈ ਕਿ ਪਾਰਟੀ ਅੰਦਰ ਜਦੋਂ ਸਭ ਠੀਕ ਨਹੀਂ ਹੈ ਤਾਂ ਅੱਗੇ ਕੀ ਹੋਵੇਗਾ? ਅਜਿਹੇ ’ਚ ਦਲਿਤ ਸਮਾਜ ਦੇ ਲੋਕ ਕਾਂਗਰਸ ਤੇ ਭਾਜਪਾ ਆਦਿ ਨੂੰ ਵੋਟ ਦੇ ਇਸ ਨੂੰ ਖਰਾਬ ਨਾ ਕਰਨ।’ -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement