ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਦੇ ਲੋਕ ਭਾਜਪਾ ਸਰਕਾਰ ਤੋਂ ਦੁਖੀ: ਅਸ਼ੋਕ ਮਹਿਤਾ

08:23 AM Jul 10, 2024 IST
ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਮਹਿਤਾ ਅਤੇ ਹੋਰ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 9 ਜੁਲਾਈ
ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਸੂਚਨਾ ਕਮਿਸ਼ਨਰ ਅਸ਼ੋਕ ਮਹਿਤਾ ਨੇ ਸਹਿਜਾਦਪੁਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਨੰਬਰ ਇਕ ਸੂਬਾ ਅੱਜ ਜੰਗਲ ਰਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕ ਭਾਜਪਾ ਸਰਕਾਰ ਤੋਂ ਦੁਖੀ ਹਨ ਅਤੇ ਭਾਜਪਾ ਸਰਕਾਰ ਤੋਂ ਆਜ਼ਾਦੀ ਚਾਹੁੰਦੇ ਹਨ। ਅਸ਼ੋਕ ਮਹਿਤਾ ਨੇ ਕਿਹਾ ਕਿ ਸਰਕਾਰ ਨੇ ਪ੍ਰਾਪਰਟੀ ਆਈਡੀ ਦੇ ਨਾਂ ’ਤੇ ਲੋਕਾਂ ਨੂੰ ਦੋ ਸਾਲ ਤੱਕ ਕਤਾਰਾਂ ਵਿੱਚ ਖੜ੍ਹਾ ਕਰਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਹਰਿਆਣਾ ਦੇ ਸ਼ਹਿਰੀ ਨਗਰ ਨਿਗਮ ਵਿਭਾਗ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਤੇ ਲੋਕ ਪੋਰਟਲ ਤੋਂ ਨਾਖੁਸ਼ ਹਨ ਅਤੇ ਪਰਿਵਾਰ ਦੇ ਸ਼ਨਾਖਤੀ ਕਾਰਡ ਲਾਗੂ ਹੋਣ ਤੋਂ ਆਮ ਲੋਕ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਕਿ ਕਿ ਜੇ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਪ੍ਰਾਪਰਟੀ ਆਈਡੀ, ਪਰਿਵਾਰਕ ਸ਼ਨਾਖਤੀ ਕਾਰਡ ਅਤੇ ਪੋਰਟਲ ਨੂੰ ਖ਼ਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਿੱਤ ਦਿਨ ਵਾਪਰ ਰਹੀਆਂ ਜਬਰ-ਜਨਾਹ, ਕਤਲ, ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਕਾਰਨ ਸੂਬੇ ਦੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸੇ ਦੇ ਨਾਲ-ਨਾਲ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਭਾਜਪਾ ਸਰਕਾਰ ਤੋਂ ਆਜ਼ਾਦੀ ਦਿਵਾਉਣ ਲਈ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਅੰਕੁਰ, ਮਹਿਤਾ, ਓਮ ਪ੍ਰਕਾਸ਼ ਪਾਲ, ਬਿੱਲੂ ਗਰੇਵਾਲ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।

Advertisement

Advertisement