ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਲੋਕ ਨਵੀਂ ਇਬਾਰਤ ਲਿਖਣ ਲਈ ਤਿਆਰ: ਭਗਵੰਤ ਮਾਨ

07:59 AM Sep 07, 2024 IST
ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ‘ਆਪ’ ਆਗੂ।

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 6 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਥਲ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਕਲਾਇਤ ਵਿੱਚ ‘ਬਦਲਾਅ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਲੋਕ ਨਵੀਂ ਇਬਾਰਤ ਲਿਖਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਆਈਆਂ ਮਾਵਾਂ-ਭੈਣਾਂ ਨੂੰ ਲੂਣ, ਮਿਰਚ ਤੋਂ ਲੈ ਕੇ ਗੈਸ ਸਿਲੰਡਰ ਤੱਕ ਦੇ ਮੁੱਲ ਦਾ ਪਤਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਮਹਿੰੰਗਾਈ ਕਿੰਨੀ ਵਧ ਗਈ ਹੈ ਅਤੇ ਉਹ ਸੂਬੇ ਵਿੱਚ ਬਦਲਾਅ ਲਿਆਉਣ ਲਈ ਕਾਹਲੀਆਂ ਹਨ। ਉਨ੍ਹਾਂ ਕਿਹਾ ਕਿ ਇੱਥੋਂ ਨਰਵਾਨਾ ਤੋਂ ਬਾਅਦ ਖਨੌਰੀ ਸ਼ੁਰੂ ਹੋ ਜਾਂਦਾ ਹੈ। ਹਰਿਆਣਾ ਅਤੇ ਪੰਜਾਬ ਦੀਆਂ ਸਮੱਸਿਆਵਾਂ ਸਾਂਝੀਆਂ ਹਨ। ਪੰਜਾਬ ਦੇ ਲੋਕਾਂ ਨੇ ਵੀ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਬਹੁਤ ਮੌਕੇ ਦਿੱਤੇ ਅਤੇ ਹਰਿਆਣਾ ਨੇ ਵੀ ਇਨ੍ਹਾਂ ਨੂੰ ਕਈ ਮੌਕੇ ਦੇ ਕੇ ਦੇਖ ਲਏ। ਹਰਿਆਣਾ ਨਾਲ ਵੀ ਓਹੀ ਹੋਇਆ, ਜੋ ਪੰਜਾਬ ਨਾਲ ਹੋਇਆ ਸੀ। ਲਗਪਗ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਪਾਸੇ ਕਰ ਦਿੱਤਾ ਅਤੇ ਹੁਣ ਸੂਬਾ ਖ਼ੁਸ਼ਹਾਲ ਵਸ ਰਿਹਾ ਹੈ। ਉਨ੍ਹਾਂ ਕਿਹਾ, ‘ਸਾਡੇ ਕੋਲ ਸਕੂਲ-ਹਸਪਤਾਲ ਬਣਾਉਣ ਅਤੇ ਬਿਜਲੀ-ਪਾਣੀ ਮੁਫਤ ਦੇਣ ਦਾ ਤਜਰਬਾ ਹੈ। ਦੋ ਸਾਲ ਵਿੱਚ 43 ਹਜ਼ਾਰ ਨੌਕਰੀਆਂ ਦੇਣ ਦਾ ਤਜਰਬਾ ਹੈ ਪਰ ਸਾਡੇ ਕੋਲ ਲੋਕਾਂ ਨੂੰ ਲੁੱਟਣ ਦਾ ਕੋਈ ਤਜਰਬਾ ਨਹੀਂ।’ ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਰੁਜ਼ਗਾਰ ਮੰਗਦੇ ਹਨ ਤਾਂ ਭਾਜਪਾ ਵੱਲੋਂ ਉਨ੍ਹਾਂ ਨੂੰ ਯੂਕਰੇਨ ਅਤੇ ਰੂਸ ਜਾਣ ਦੀਆਂ ਸਲਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘ਹਰ ਦੂਜੇ-ਤੀਜੇ ਦਿਨ ਮੈਂ ਹਰਿਆਣਾ ਰੈਲੀਆਂ ਨੂੰ ਸੰਬੋਧਨ ਕਰਦਾ ਹਾਂ ਅਤੇ ਮੈਂ ਜਿੱਥੇ ਵੀ ਜਾਂਦਾ ਹਾਂ, ਲੋਕ ਮੈਨੂੰ ਭਾਜਪਾ ਤੋਂ ਪਿੱਛਾ ਛੁਡਵਾਉਣ ਲਈ ਆਖਦੇ ਹਨ।’ ਉਨ੍ਹਾਂ ਕਿਹਾ ਕਿ ਮੋਦੀ ਕਹਿੰਦੇ ਸਨ ਕਿ ਡਬਲ ਇੰਜਣ ਦੀ ਸਰਕਾਰ ਚਾਹੀਦੀ ਹੈ। ਹਰਿਆਣਾ ਵਿੱਚ ਵੀ ਡਬਲ ਇੰਜਣ ਦੀ ਸਰਕਾਰ ਬਣ ਗਈ ਸੀ, ਫਿਰ ਵਿੱਚ ਆ ਕੇ ਇੱਕ ਇੰਜਣ ਖ਼ਰਾਬ ਹੋ ਗਿਆ। ਮਨੋਹਰ ਲਾਲ ਖੱ‌ਟਰ ਨੂੰ ਹਟਾ ਕੇ ਇੱਕ ਹੋਰ ਇੰਜਣ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਤੇ ਸੂਬੇ ਨੂੰ ਡਬਲ ਇੰਜਣ ਦੀ ਨਹੀਂ, ਸਗੋਂ ਨਵੇਂ ਇੰਜਣ ਦੀ ਜ਼ਰੂਰਤ ਹੈ। ਅੱਜ ਤੱਕ ਲੋਕਾਂ ਦੇ ਖਾਤੇ ਵਿੱਚ 15 ਲੱਖ ਰੁਪਏ ਨਹੀਂ ਆਏ ਅਤੇ ਆਉਣਗੇ ਵੀ ਨਹੀਂ। ਇਸ ਮੌਕੇ ਹਰਿਆਣਾ ਇਕਾਈ ਦੇ ਮੀਤ ਪ੍ਰਧਾਨ ਅਨੁਰਾਗ ਢਾਂਡਾ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸੈਣੀ ਨੇ ਵੀ ਸੰਬੋਧਨ ਕੀਤਾ।

Advertisement

ਸਿਆਸੀ ਵਿਰੋਧ ਛੱਡ ਕੇ ਕੇਜਰੀਵਾਲ ਨੂੰ ਜੇਲ੍ਹ ’ਚੋਂ ਬਾਹਰ ਕੱਢੇ ਭਾਜਪਾ: ਮਾਨ

ਟੋਹਾਣਾ (ਗੁਰਦੀਪ ਸਿੰਘ ਭੱਟੀ):

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਖਲ ਅਨਾਜ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਸਿਆਸੀ ਵਿਰੋਧ ਛੱਡ ਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਹੋਰ ਆਗੂਆਂ ਨੂੰ ਜੇਲ੍ਹ ’ਚੋਂ ਬਾਹਰ ਕੱਢੇ। ਉਨ੍ਹਾਂ ਕਾਂਗਰਸ ਨਾਲ ਚੋਣ ਸਮਝੌਤੇ ’ਤੇ ਟਿੱਪਣੀ ਕਰਨ ਤੋਂ ਟਾਲਾ ਵੱਟਦਿਆਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਵਿਚਕਾਰਲੇ ਸੂਬੇ ਹਰਿਆਣਾ ਦੇ ਲੋਕ ਆਪਣੇ ਸੂਬੇ ਦੇ ਪੁੱਤ ਕੇਜਰੀਵਾਲ ਨੂੰ ਇੱਕ ਵਾਰ ਮੌਕਾ ਦੇ ਕੇ ਵੇਖਣ। ਉਹ ਸੂਬੇ ਦੇ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੇ। ਹਰਿਆਣਾ ਵਿੱਚ ਭਾਜਪਾ ਦਾ ਜਾਣਾ ਤੈਅ ਹੈ। ਲੋਕ ਸਿਰਫ 5 ਅਕਤੁੂਬਰ ਉਡੀਕ ਰਹੇ ਹਨ।

Advertisement

Advertisement