ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਦੇ ਲੋਕ ਵੋਟਾਂ ਰਾਹੀਂ ਭਾਜਪਾ ਨੂੰ ਦੇਣਗੇ ਜਵਾਬ: ਸੁਪ੍ਰਿਆ ਸ੍ਰੀਨੇਤ

07:48 AM Sep 26, 2024 IST

ਟਿ੍ਰਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਿਆਉਣ ਸਬੰਧੀ ਦਿੱਤੇ ਬਿਆਨਾਂ ਨੂੰ ਲੈ ਕੇ ਕਾਂਗਰਸ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਹੈ ਕਿ ਹਰਿਆਣਾ ਦੇ ਲੋਕ ਵਿਧਾਨ ਸਭਾ ਚੋਣਾਂ ’ਚ ਹੁਕਮਰਾਨ ਧਿਰ ਨੂੰ ਜਵਾਬ ਦੇਣਗੇ। ਕਾਂਗਰਸ ਦੀ ਕੌਮੀ ਤਰਜਮਾਨ ਸੁਪ੍ਰਿਆ ਸ੍ਰੀਨੇਤ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਕਿਸਾਨ, ਜਵਾਨ ਅਤੇ ਪਹਿਲਵਾਨ ਵਿਰੋਧੀ ਪਾਰਟੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਕੰਗਨਾ ਰਣੌਤ ਦੇ ਬਿਆਨਾਂ ਬਾਰੇ ਆਪਣਾ ਅਤੇ ਪਾਰਟੀ ਦਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ, ਪਹਿਲਵਾਨਾਂ ਅਤੇ ਜਵਾਆਂ ’ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸੇ ਕਰਕੇ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਹੱਕਾਂ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ।

Advertisement

Advertisement