ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁਢਲਾਡਾ ’ਚ ਸ਼ੈੱਲਰ ਕਾਰਨ ਨੇੜਲੇ ਘਰਾਂ ਦੇ ਲੋਕ ਪ੍ਰੇਸ਼ਾਨ

10:30 AM Mar 31, 2025 IST
featuredImage featuredImage
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਪਹੁੰਚੇ ਫੌਜੀ ਭਰਾ।

ਜੋਗਿੰਦਰ ਸਿੰਘ ਮਾਨ
ਮਾਨਸਾ, 30 ਮਾਰਚ
ਬੁਢਲਾਡਾ ਸ਼ਹਿਰ ਵਿਚ ਰਿਹਾਇਸ਼ੀ ਖੇਤਰ ਦੇ ਨਜ਼ਦੀਕ ਕਈ ਸਾਲਾਂ ਤੋਂ ਬੰਦ ਪਏ ਸ਼ੈੱਲਰ ਦੇ ਮੁੜ ਚਾਲੂ ਹੋਣ ਕਾਰਨ ਨੇੜਲੇ ਘਰਾਂ ਦੇ ਲੋਕ ਪ੍ਰੇਸ਼ਾਨ ਹਨ। ਇਸ ਸਬੰਧੀ ਭਾਰਤੀ ਫੌਜ ’ਚ ਭਰਤੀ ਦੋ ਭਰਾਵਾਂ ਸੋਨੂ ਸਿੰਘ ਤੇ ਰਾਜਵਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੱਸਿਆ ਕਿ ਉਹ ਦੋਵੇਂ ਭਰਾ ਭਾਰਤੀ ਫੌਜ ਵਿੱਚ ਸੇਵਾ ਕਰ ਰਹੇ ਹਨ, ਜਿਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ੈੱਲਰ ਕਾਰਨ ਮੁਹੱਲੇ ਵਿੱਚ ਹਵਾ ਪ੍ਰਦੂਸ਼ਣ, ਸ਼ੋਰ ਪ੍ਰਦੂਸ਼ਣ ਅਤੇ ਸ਼ੈੱਲਰ ’ਚੋਂ ਨਿਕਲਣ ਵਾਲਾ ਛਿਲਕਾ ਮੁਹੱਲਾ ਵਾਸੀਆਂ ਦੀ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ, ਜਿਸ ਕਾਰਨ ਮੁਹੱਲੇ ਦੀਆਂ ਔਰਤਾਂ ਨੇ ਦੱਸਿਆ ਕਿ ਫੂਸ, ਮਿੱਟੀ ਹਵਾ ਵਿੱਚ ਉੱਡ ਕੇ ਖਾਣੇ ਵਿੱਚ ਪੈ ਰਹੀ ਹੈ ਅਤੇ ਜ਼ਿਆਦਾ ਸ਼ੋਰ ਹੋਣ ਕਾਰਨ ਬੱਚਿਆਂ ਨੂੰ ਪੜ੍ਹਨ ਮੁਸ਼ਕਲ ਹੋ ਰਿਹਾ ਹੈ, ਉਥੇ ਬਜ਼ੁਰਗ ਵੀ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਐਕਟ ਅਨੁਸਾਰ ਰਿਹਾਇਸ਼ੀ ਏਰੀਏ ਤੋਂ 500 ਮੀਟਰ ਦੇ ਘੇਰੇ ਵਿੱਚ ਕੋਈ ਅਜਿਹੀ ਫੈਕਟਰੀ ਨਹੀਂ ਚਲਾਈ ਜਾ ਸਕਦੀ ਜਦੋਂਕਿ ਇਹ ਸ਼ੈੱਲਰ ਉਨ੍ਹਾਂ ਦੇ ਘਰਾਂ ਤੋਂ ਕਰੀਬ 20 ਮੀਟਰ ਦੀ ਦੂਰੀ ’ਤੇ ਲਾਇਆ ਗਿਆ ਹੈ, ਜੋ ਨਿਯਮਾਂ ਦੀ ਉਲੰਘਣਾ ਕਰਦਿਆਂ ਮੁਹੱਲਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਭੁੱਖ ਹੜਤਾਲ ’ਤੇ ਬੈਠਣ ਤੋਂ ਵੀ ਮਜਬੂਰ ਹੋਣਗੇ। ਇਸੇ ਦੌਰਾਨ ਜਦੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨਾਲ ਇਸ ਸਬੰਧੀ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਖੁਦ ਜਾਂਚ ਕਰਨਗੇ ਅਤੇ ਜੇ ਕੋਈ ਕਸੂਰਵਾਰ ਪਾਇਆ ਗਿਆ ਤਾਂ ਬਣਦੀ ਕਾਰਵਾਈ ਅਮਲ ’ਚ ਲਿਆ ਜਾਵੇਗੀ।

Advertisement

Advertisement