For the best experience, open
https://m.punjabitribuneonline.com
on your mobile browser.
Advertisement

‘ਆਪ’ ਦੀ ਝੂਠੀ ਸਰਕਾਰ ਚੁਣ ਕੇ ਪਛਤਾ ਰਹੇ ਨੇ ਪੰਜਾਬ ਦੇ ਲੋਕ: ਬੈਂਸ

06:50 AM Sep 22, 2023 IST
‘ਆਪ’ ਦੀ ਝੂਠੀ ਸਰਕਾਰ ਚੁਣ ਕੇ ਪਛਤਾ ਰਹੇ ਨੇ ਪੰਜਾਬ ਦੇ ਲੋਕ  ਬੈਂਸ
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਨਮਾਨਦੇ ਹੋਏ ਇਲਾਕਾ ਨਿਵਾਸੀ। ਫੋਟੋ : ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਦਲਾਅ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਜੋ ਸੁਪਨੇ ਦਿਖਾਏ ਗਏ ਸਨ ਉਹ ਹੁਣ ਸਾਰੇ ਝੂਠੇ ਸਾਬਤ ਹੋ ਰਹੇ ਹਨ ਅਤੇ ਅੱਜ ਪੰਜਾਬ ਦੇ ਲੋਕ ਆਪ ਸਰਕਾਰ ਨੂੰ ਚੁਣ ਕੇ ਪਛਤਾ ਰਹੇ ਹਨ। ਸ੍ਰੀ ਬੈਂਸ ਅੱਜ ਮੁੱਖ ਦਫ਼ਤਰ ਵਿੱਚ ਹੋਏ ਸਨਮਾਨ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕੀਤੀ ਕਾਰਵਾਈ ਲਈ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਵੱਧ ਰਹੀ ਰਿਸ਼ਵਤਖੋਰੀ ਨੂੰ ਲੈ ਕੇ ਆਪ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੇ ਹਨ ਅਤੇ ਉਨ੍ਹਾਂ ਦਾ ਕੋਈ ਵੀ ਕੰਮ ਬਗੈਰ ਰਿਸ਼ਵਤਖੋਰੀ ਤੋਂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਦੇ ਹੱਥ ਤੋਂ ਬਿਨਾਂ ਕੋਈ ਵੀ ਰਿਸ਼ਵਤਖੋਰੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਗੈਰ ਤਜ਼ਰਬੇਕਾਰ ਲੋਕਾਂ ਦੀ ਸਰਕਾਰ ਚੁਣ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ ਅਤੇ ਉਹ ਲੋਕ ਇਨਸਾਫ਼ ਪਾਰਟੀ ਵੱਲੋਂ ਬਿਨਾਂ ਰਿਸ਼ਵਤ ਦੇ ਕਰਵਾਏ ਕੰਮਾਂ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਜੋਗੇਸ਼ ਕੁਮਾਰ ਜੋਗੀ, ਰਾਹੁਲ ਦੇਵ, ਰਮੇਸ਼ ਕੁਮਾਰ, ਕਪਿਲ ਸ਼ਰਮਾ, ਉਮ ਪ੍ਰਕਾਸ਼ ਅਤੇ ਰਾਮ ਮਿਲਨ ਆਦਿ ਵੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement