ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਲੋਕ ਗੰਭੀਰ ਬਿਮਾਰੀਆਂ ਦੀ ਮਾਰ ਹੇਠ ਆਏ: ਰਾਜੇਵਾਲ

08:48 AM Aug 27, 2024 IST
ਸੰਗਰੂਰ ਵਿੱਚ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਬਲਵੀਰ ਸਿੰਘ ਰਾਜੇਵਾਲ।

ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਗਸਤ
ਭਾਕਿਯੂ (ਰਾਜੇਵਾਲ) ਵੱਲੋਂ ਕਿਸਾਨੀ ਮਸਲਿਆਂ ਅਤੇ ਪਾਣੀਆਂ ਬਾਰੇ ਵਿਸ਼ਾਲ ਕਾਨਫਰੰਸ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਕੀਤੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਪੰਜਾਬ ’ਚ ਲਗਾਤਾਰ ਡੂੰਘੇ ਤੇ ਪ੍ਰਦੂਸ਼ਿਤ ਹੋ ਰਹੇ ਧਰਤੀ ਹੇਠਲੇ ਪਾਣੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੰਸਦ ਵਿੱਚ ਇੱਕ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ ਦਾ ਧਰਤੀ ਹੇਠਲਾ ਪਾਣੀ ਕੈਂਸਰ ਅਤੇ ਕਾਲੇ ਪੀਲੀਏ ਵਰਗੀਆਂ ਭਿਆਨਕ ਬਿਮਾਰੀਆਂ ਵਾਲਾ ਹੋ ਗਿਆ ਹੈ। ਇਸ ਰਿਪੋਰਟ ਦੇ ਜਵਾਬ ਵਿਚ ਸਬੰਧਤ ਮੰਤਰੀ ਨੇ ਕਿਹਾ ਕਿ ਪੰਜਾਬ ਕੈਂਸਰ ਅਤੇ ਕਾਲੇ ਪੀਲੀਏ ਦੀ ਰਾਜਧਾਨੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਧਰਤੀ ਹੇਠਲੇ ਮੁੱਕ ਰਹੇ ਪਾਣੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਹਰੇਕ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਯੋਗ ਪਾਣੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਆਪਰੇਟਿਵ ਅਦਾਰੇ ਦਾ ਭੱਠਾ ਬਹਿ ਗਿਆ ਹੈ। ਸੈਂਟਰਲ ਕੋਆਪਰੇਟਿਵ ਬੈਂਕ ਦੀਆਂ 88 ਬਰਾਂਚਾਂ ਵਿੱਚੋਂ 65 ਘਾਟੇ ਵਿੱਚ ਹਨ। ਕੋਆਪਰੇਟਿਵ ਸੁਸਾਇਟੀਆਂ 90 ਫ਼ੀਸਦੀ ਘਾਟੇ ਵਿੱਚ ਹਨ। ਮਾਰਕਫੈੱਡ, ਹਾਊਸਫੈੱਡ ਤੇ ਸ਼ੂਗਰਫੈੱਡ ਡੁੱਬ ਰਹੇ ਹਨ ਜਦੋਂਕਿ ਮਿਲਕਫੈੱਡ ਡੁੱਬਣ ਕਿਨਾਰੇ ਹੈ। ਉਨ੍ਹਾਂ ਕਿਹਾ ਕਿ ਕੋਆਪਰੇਟਿਵ ਵਿਭਾਗ ਮੁੱਖ ਮੰਤਰੀ ਕੋਲ ਹੈ। ਇਸ ਵਿਭਾਗ ਨੂੰ ਸੱਤ ਆਈਏਐੱਸ ਅਫ਼ਸਰ ਚਲਾ ਰਹੇ ਹਨ। ਸ੍ਰੀ ਰਾਜੇਵਾਲ ਨੇ ਦੱਸਿਆ ਕਿ 27 ਅਗਸਤ ਨੂੰ ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋ ਰਹੀ ਹੈ ਜਿਸ ਵਿਚ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਅਹਿਮ ਫੈਸਲਾ ਲਿਆ ਜਾਵੇਗਾ ਕਿਉਂਕਿ ਸਰਕਾਰ ਨੇ 2 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ, ਮਲਕੀਤ ਸਿੰਘ ਲਖਮੀਰਵਾਲਾ ਨੇ ਸੰਬੋਧਨ ਕੀਤਾ।

Advertisement

Advertisement
Advertisement