For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਨਕਾਰਿਆ: ਵਿਨੀਤ ਜੋਸ਼ੀ

08:10 AM Jun 07, 2024 IST
ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਨਕਾਰਿਆ  ਵਿਨੀਤ ਜੋਸ਼ੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੂਨ
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਲੋਕਾਂ ਨੂੰ ਝੂਠ ਬੋਲ ਕੇ ਰਾਜਨੀਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਇਸੇ ਕਰਕੇ ਸੂਬੇ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ‘ਆਪ’ ਦੀ ਵੋਟ ਪ੍ਰਤੀਸ਼ਤ ਘਟ ਗਈ ਹੈ। ਹਾਲਾਂਕਿ ‘ਆਪ’ ਪਾਰਟੀ ਸੂਬੇ ’ਚ ਤਿੰਨ ਲੋਕ ਸਭਾ ਸੀਟਾਂ ਜਿੱਤ ਗਈ ਹੈ, ਪਰ ਦੂਜੇ ਪਾਸੇ ਅੱਧਾ ਦਰਜਨ ਤੋਂ ਵੱਧ ਮੰਤਰੀ ਆਪਣੇ ਹਲਕਿਆਂ ਵਿੱਚ ਵੀ ਹਾਰ ਗਏ ਹਨ। ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਲੋਕਾਂ ਦਾ ਭਾਜਪਾ ਪ੍ਰਤੀ ਭਰੋਸਾ ਵਧਣ ਲੱਗਾ ਹੈ।

Advertisement

Advertisement
Advertisement
Author Image

sukhwinder singh

View all posts

Advertisement