ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦਾ ਜ਼ੁਲਮ ਝੱਲ ਰਹੇ ਨੇ ਦੇਸ਼ ਦੇ ਲੋਕ: ਗੁਪਤਾ

07:04 AM Apr 29, 2024 IST

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 28 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਲੋਕ ਸਭ ਹਲਕੇ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਹਲਕੇ ਦੇ ਕਈ ਪਿੰਡਾਂ ’ਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਵੋਟ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਭਾਜਪਾ ਦਾ ਜ਼ੁਲਮ ਝੱਲ ਰਿਹਾ ਹੈ। ਆਜ਼ਾਦੀ ਤੋਂ ਬਾਅਦ ਦੇਸ਼ ਦੇ ਕਿਸਾਨ ਨੂੰ ਇੰਨਾ ਸਤਾਇਆ ਗਿਆ, ਜਿੰਨਾ ਅੰਗਰੇਜ਼ਾਂ ਨੇ ਵੀ ਨਹੀਂ ਸਤਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਮਾਹੌਲ ਭਾਜਪਾ ਦੇ ਖ਼ਿਲਾਫ਼ ਹੈ। ਹਰ ਸੂਬੇ ਵਿਚ ਉਸ ਦਾ ਭਾਰੀ ਵਿਰੋਧ ਹੋ ਰਿਹਾ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਈ ਸਰਕਾਰਾਂ ਆਈਆਂ ਤੇ ਗਈਆਂ, ਕਿਸੇ ਨੇ ਥੋੜਾ ਘੱਟ ਤੇ ਕਿਸੇ ਨੇ ਜ਼ਿਆਦਾ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਕੰਮ ਕੀਤਾ ਪਰ ਇਹ ਭਾਜਪਾ ਸਰਕਾਰ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਤੋੜ ਰਹੀ ਹੈ। ਇਸ ਲਈ ਇਹ ਚੋਣਾਂ ਬਹੁਤ ਹੀ ਮਹੱਤਵਪੂਰਨ ਹਨ। ਇਹ ਚੋਣਾਂ ਕਿਸੇ ਵਿਸ਼ੇਸ਼ ਵਿਅਕਤੀ ਲਈਂ ਨਹੀਂ ਬਲਕਿ ਦੇਸ਼ ਨੂੰ ਬਚਾਉਣ ਲਈ ਲਈ ਲੜੀਆਂ ਜਾ ਰਹੀਆਂ ਹਨ। ਇਸ ਲਈ ਸਭ ਪਾਰਟੀਆਂ ਨੇ ਮਿਲ ਕੇ ‘ਇੰਡੀਆ’ ਗੱਠਜੋੜ ਬਣਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਕਿਸੇ ਵੀ ਸੂਬੇ ’ਚ 30-35 ਫ਼ੀਸਦ ਤੋਂ ਜ਼ਿਆਦਾ ਵੋਟਾਂ ਨਹੀਂ ਪੈਣਗੀਆਂ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀਆਂ ਵੋਟਾਂ ਵੰਡੀਆਂ ਜਾਦੀਆਂ ਹਨ, ਜਿਸ ਲਈ ਉਹ ਹਾਰ ਜਾਂਦੇ ਹਨ। ਭਾਜਪਾ ਬਹੁਮਤ ਦੇ ਜ਼ੋਰ ’ਤੇ ਸੁਪਰੀਮ ਕੋਰਟ ਤੇ ਲੋਕਤੰਤਰ ਦਾ ਨਿਰਾਦਰ ਕਰ ਰਹੀ ਹੈ।

Advertisement

Advertisement
Advertisement