ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੇ ਡੇਢ ਸਾਲ ਬਾਅਦ ਖੋਲ੍ਹਿਆ ਕੱਟ

07:05 AM Jun 13, 2024 IST

ਲਖਵੀਰ ਸਿੰਘ ਚੀਮਾ
ਟੱਲੇਵਾਲ, 12 ਜੂਨ
ਬਰਨਾਲਾ-ਮੋਗਾ ਕੌਮੀ ਮਾਰਗ ਉਪਰ ਪਿੰਡ ਚੀਮਾ-ਜੋਧਪੁਰ ਦੇ ਬੱਸ ਅੱਡੇ ਉਪਰ ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਕੱਟ ਨੂੰ ਅੱਜ ਪਿੰਡ ਵਾਸੀਆਂ ਨੇ ਖੋਲ੍ਹ ਦਿੱਤਾ ਹੈ। ਸੜਕ ’ਤੇ ਹਾਦਸੇ ਹੋਣ ਕਾਰਨ ਪ੍ਰਸ਼ਾਸਨ ਵਲੋਂ ਇਸ ਕੱਟ ਨੂੰ ਬੰਦ ਕੀਤਾ ਹੋਇਆ ਸੀ ਪਰ ਲੰਮੇ ਸਮੇਂ ਤੋਂ ਇਸਦਾ ਕੋਈ ਹੱਲ ਨਾ ਕਰਨ ਕਰਕੇ ਪਿੰਡ ਵਾਸੀਆਂ ਨੇ ਇਸ ਨੂੰ ਮੁੜ ਖੋਲ੍ਹ ਦਿੱਤਾ ਹੈ। ਪਿੰਡ ਦੇ ਲੋਕਾਂ ਨੇ ਬੰਦ ਕੀਤੇ ਗਏ ਕੱਟ ਨੂੰ ਅੱਜ ਸਵੇਰੇ ਕਰੀਬ 10 ਵਜੇ ਭੰਨ੍ਹ ਦਿੱਤਾ ਜਿਸ ਨਾਲ ਪਿੰਡ ਦੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਹਾਈਵੇ ਬਣਾਉਣ ਮੌਕੇ ਬੱਸ ਅੱਡੇ ਉਪਰ ਸਹੀ ਤਰੀਕੇ ਕੱਟ ਨਹੀਂ ਛੱਡਿਆ ਗਿਆ ਜਿਸ ਕਰਕੇ ਗਲਤ ਤਰੀਕੇ ਨਾਲ ਛੱਡੇ ਕੱਟ ਉਪਰ ਸੜਕ ਹਾਦਸੇ ਵਾਪਰੇ ਅਤੇ ਕਈ ਕੀਮਤੀ ਜਾਨਾਂ ਵੀ ਚਲੀਆਂ ਗਈਆਂ। ਪਿੰਡ ਦੇ ਲੋਕਾਂ ਨੇ ਸਹੀ ਤਰੀਕੇ ਕੱਟ ਬਣਵਾਉਣ ਅਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਕਰੀਬ ਡੇਢ ਮਹੀਨਾ ਧਰਨਾ ਵੀ ਲਗਾਇਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸਦੇ ਹੱਲ ਦਾ ਭਰੋਸਾ ਵੀ ਦਿੱਤਾ ਪਰ ਡੇਢ ਸਾਲ ਤੋਂ ਇਸ ਮਸਲੇ ਦਾ ਕੋਈ ਹੱਲ ਨਹੀਂ ਹੋ ਸਕਿਆ। ਗਲਤ ਤਰੀਕੇ ਛੱਡਿਆ ਕੱਟ ਵੀ ਬੰਦ ਕਰ ਦਿੱਤਾ ਗਿਆ ਪਰ ਇਸ ਦਾ ਖਮਿਆਜ਼ਾ ਪਿੰਡ ਦੇ ਲੋਕਾਂ ਨੂੰ ਹੀ ਭੁਗਤਣਾ ਪਿਆ। ਕਿਉਂਕਿ ਬੱਸ ਅੱਡੇ ਉਪਰ ਕੋਈ ਰਸਤਾ ਨਾ ਹੋਣ ਕਰਕੇ ਪਿੰਡ ਵਾਸੀਆਂ ਨੂੰ ਆਪਣੇ ਵਹੀਕਲ ਦੋ ਕਿਲੋਮੀਟਰ ਅੱਗੇ ਤੋਂ ਘੁੰਮਾ ਕੇ ਲਿਆਉਣੇ ਪੈਂਦੇ ਹਨ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਇਸ ਕੱਟ ਨੂੰ ਸਹੀ ਤਰੀਕੇ ਨਾਲ ਬਣਾਵੇ ਤਾਂ ਕਿ ਇੱਥੇ ਕੋਈ ਵੀ ਹਾਦਸਾ ਨਾ ਵਾਪਰ ਸਕੇ।

Advertisement

Advertisement
Advertisement