ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕਰਵਾਉਣ ਲਈ ਡਟੇ ਲੋਕ

05:57 PM Jun 23, 2023 IST

ਗੁਰਸੇਵਕ ਸਿੰਘ ਪ੍ਰੀਤ

Advertisement

ਸ੍ਰੀ ਮੁਕਤਸਰ ਸਾਹਿਬ, 12 ਜੂਨ

ਇੱਥੋਂ ਨੇੜਲੇ ਪਿੰਡ ਖੋਖਰ ਵਿੱਚ ਦਲਿਤ ਭਾਈਚਾਰੇ ਲਈ ਰਾਖਵੀਂ ਪੰਚਾਇਤੀ ਜ਼ਮੀਨ ਦੀ ਬੋਲੀ ਕਥਿਤ ਤੌਰ ‘ਤੇ ਅੰਦਰਖਾਤੇ ਕੀਤੇ ਜਾਣ ਦੇ ਵਿਰੋਧ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦਾ ਕਰੀਬ ਪੰਜ ਘੰਟੇ ਘਿਰਾਓ ਕੀਤਾ ਗਿਆ। ਅਖੀਰ ਪੰਚਾਇਤ ਅਫ਼ਸਰ ਵੱਲੋਂ ਧਰਨੇ ਵਿੱਚ ਪਹੁੰਚ ਕੇ ਭਰੋਸਾ ਦਿੱਤੇ ਜਾਣ ਤੋਂ ਧਰਨਾ ਮੁਲਤਵੀ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਅੰਗਰੇਜ਼ ਸਿੰਘ ਗੋਰਾ ਮੱਤਾ ਨੇ ਕਿਹਾ ਕਿ ਜੇ ਵਾਅਦਾ ਪੂਰਾ ਨਾ ਹੋਇਆ ਤਾਂ ਉਹ ਮੁੜ ਸੰਘਰਸ਼ ਸ਼ੁਰੂ ਕਰਨਗੇ।

Advertisement

ਉਨ੍ਹਾਂ ਕਿਹਾ ਕਿ ਪਿੰਡ ਖੋਖਰ ਦੇ ਦਲਿਤ ਭਾਈਚਾਰੇ ਦੇ ਲੋਕ ਮਹੀਨੇ ਤੋਂ ਪੰਚਾਇਤੀ ਜ਼ਮੀਨ ‘ਚੋਂ ਤੀਜੇ ਹਿੱਸੇ ਦੀ ਮੰਗ ਲਈ ਪੰਚਾਇਤੀ ਜ਼ਮੀਨ ਵਿੱਚ ਮੋਰਚਾ ਲਾ ਕੇ ਬੈਠੇ ਹਨ ਪਰ ਉਨ੍ਹਾਂ ਦੀ ਮੰਗ ਨੂੰ ਅਣਗੌਲਿਆਂ ਕਰਦਿਆਂ ਰਾਖਵੀਂ ਜ਼ਮੀਨ ਦੀ ਬੋਲੀ ਕਰਵਾ ਦਿੱਤੀ ਗਈ ਹੈ। ਇਸ ਦੌਰਾਨ ਲਖਵੰਤ ਸਿੰਘ ਕਿਰਤੀ, ਮੰਗਲ ਸਿੰਘ ਖੋਖਰ, ਗਿਆਨ ਸਿੰਘ ਝਬੇਲਵਾਲੀ ਹੋਰਾਂ ਨੇ ਬੇਘਰਿਆਂ ਲਈ ਪਲਾਟ ਅਲਾਟ ਕਰਨ ਵਾਸਤੇ ਮਤਾ ਪਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਮਤਾ ਨਾ ਪਾਇਆ ਤਾਂ ਉਹ ਧਰਨਾ ਲਾਉਣ ਲਈ ਮਜਬੂਰ ਹੋਣਗੇੇ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ, ਨਿਰਮਲ ਸਿੰਘ ਗੋਨੇਆਣਾ, ਨੌਜਵਾਨ ਭਾਰਤ ਸਭਾ ਦੇ ਮੰਗਾ ਸਿੰਘ ਆਜ਼ਾਦ, ਹਰਜਿੰਦਰ ਖੋਖਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਪ੍ਰੀਤ ਕੌਰ, ਨੌਨਿਹਾਲ ਸਿੰਘ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ‘ਚ ਔਰਤਾਂ ਤੇ ਬੱਚੇ ਵੀ ਮੌਜੂਦ ਸਨ।

Advertisement