ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿਰੰਗੇ ਨਾਲ ਸੈਲਫੀ ਸੋਸ਼ਲ ਮੀਡੀਆ ’ਤੇ ਪਾਉਣ ਲੋਕ: ਨਾਪਾ

08:42 AM Aug 12, 2024 IST
ਨਾਗਪੁਰ ’ਚ ਤਿਰੰਗਾ ਯਾਤਰਾ ਕੱਢਦੇ ਹੋਏ ਲੋਕ।

ਪੱਤਰ ਪ੍ਰੇਰਕ
ਰਤੀਆ, 11 ਅਗਸਤ
ਵਿਧਾਇਕ ਲਛਮਣ ਨਾਪਾ ਨੇ ਹਰ ਘਰ ’ਤੇ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ ਨਾਗਪੁਰ ’ਚ ਤਿਰੰਗਾ ਯਾਤਰਾ ਕੱਢੀ। ਉਨ੍ਹਾਂ ਕਿਹਾ ਕਿ 15 ਅਗਸਤ ਦੇ ਸੁਤੰਤਰਤਾ ਦਿਵਸ ਮੌਕੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਘਰ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿਰੰਗਾ ਯਾਤਰਾ ਕੱਢਣ ਦਾ ਉਦੇਸ਼ ਸਾਰੇ ਨਾਗਰਿਕਾਂ ਵਿੱਚ ਰਾਸ਼ਟਰ ਵਿੱਚ ਮਾਣ ਅਤੇ ਏਕਤਾ ਦੀ ਭਾਵਨਾ ਪੈਦਾ ਕਰਨਾ ਹੈ।
ਵਿਧਾਇਕ ਲਛਮਣ ਨਾਪਾ ਨੇ ਕਿਹਾ ਕਿ ਤਿਰੰਗਾ ਯਾਤਰਾ ਦਾ ਮੰਤਵ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰ ਕੇ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ​​ਕਰਨਾ ਹੈ। ਇਸ ਦੌਰਾਨ ਹਰ ਵਰਗ ਦੇ ਲੋਕਾਂ ਨੇ ਤਿਰੰਗਾ ਯਾਤਰਾ ਵਿੱਚ ਸ਼ਮੂਲੀਅਤ ਕਰਕੇ ਸਾਡੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਨੇ ਕਿਹਾ ਕਿ ਤਿਰੰਗਾ ਯਾਤਰਾ ਵਿੱਚ ਸ਼ਿਰਕਤ ਕਰਨਾ ਹਰ ਨਾਗਰਿਕ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਇਸ ਮੁਹਿੰਮ ਤਹਿਤ ਤਿਰੰਗੇ ਝੰਡੇ ਨਾਲ ਸੈਲਫੀ ਲੈਣ ਅਤੇ ਵੈਬਸਾਈਟ ’ਤੇ ਅਪਲੋਡ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਿਕਾਸ ਕੁਮਾਰ ਲੰਗਿਆਣ, ਮੰਡਲ ਪ੍ਰਧਾਨ ਨਿਰਮਲ ਸਿੰਘ, ਰਾਧੇਸ਼ਿਆਮ ਨਾਰੰਗ ਵਿਧਾਨ ਸਭਾ ਕਨਵੀਨਰ, ਏਬੀਪੀਓ ਰਣਧੀਰ ਸਿੰਘ, ਸਰਪੰਚ ਅਨੀਤਾ ਕੰਬੋਜ, ਸੰਜੀਵ ਕੰਬੋਜ, ਡਾ. ਪੂਰਨ ਕੰਬੋਜ, ਬਲਦੇਵ ਸਿੰਘ ਨੰਬਰਦਾਰ, ਰਮੇਸ਼ ਨਾਗਰ, ਸੁਨੀਤ ਤਨੇਜਾ, ਮਾਸਟਰ ਸੁਲਤਾਨ, ਸੁਖਵਿੰਦਰ ਵਿਨਾਇਕ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisement

Advertisement