ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੋਨਾ ਲਾਗ ਦੇ ਡਰੋਂ ਲੋਕਾਂ ਵੱਲੋਂ ਲਾਸ਼ਾਂ ਦੇ ਸਸਕਾਰ ਦਾ ਵਿਰੋਧ

02:37 PM Aug 22, 2020 IST

ਮਹਿੰਦਰ ਸਿੰਘ ਰੱਤੀਆਂ

Advertisement

ਮੋਗਾ, 22 ਅਗਸਤ

ਇਥੇ ਨੇੜਲੇ ਪਿੰਡ ਜਨੇਰ ਕੋਲ ਜ਼ਿਲ੍ਹਾ ਰੈੱਡ ਕਰਾਸ ਇਮਾਰਤ ਅੰਦਰ ਚੱਲ ਰਹੇ ਨਸ਼ਾ ਛੁਡਾਉ ਕੇਂਦਰ ’ਚ ਕਰੋਨਾ ਨਾਲ ਮਰੇ ਵਿਅਕਤੀਆਂ ਦੀਆਂ ਲਾਸ਼ਾਂ ਦਾ ਸਸਕਾਰ ਕਰਨ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਕਾਰਨ ਤਣਾਅ ਦੀ ਸਥਿਤੀ ਬਣ ਗਈ ਹੈ। ਐੱਸਡੀਐੱਮ ਨੇ ਆਖਿਆ ਹੈ ਕਿ ਸਸਕਾਰ ਰੋਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਐੱਸਐੱਸਪੀ ਨੂੰ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਹੁਕਮ ਦਿੱਤਾ ਹੈ।

Advertisement

ਜਾਣਕਾਰੀ ਅਨੁਸਾਰ ਸਥਾਨਕ ਦੋ ਨਿੱਜੀ ਹਸਪਤਾਲਾਂ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੇ ਸਸਕਾਰ ਲਈ ਪਿੰਡ ਜਨੇਰ ਕੋਲ ਜ਼ਿਲ੍ਹਾ ਰੈੱਡ ਕਰਾਸ ਦੀ ਇਮਾਰਤ ਅੰਦਰ ਚੱਲ ਰਹੇ ਨਸ਼ਾ ਛੁਡਾਉ ਕੇਂਦਰ ’ਚ ਪ੍ਰਸ਼ਾਸਨ ਵੱਲੋਂ ਲੱਕੜਾਂ ਆਦਿ ਭੇਜ ਕੇ ਤਿਆਰੀ ਕੀਤੀ ਜਾ ਰਹੀ ਸੀ। ਲੋਕਾਂ ਨੂੰ ਇਸ ਗੱਲ ਦੀ ਭਿਣਕ ਲੱਗ ਗਈ। ਇਸ ਤੋਂ ਬਾਅਦ ਪਿੰਡ ਜਨੇਰ ਤੇ ਹੋਰ ਨੇੜਲੇ ਪਿੰਡਾਂ ਦੇ ਲੋਕਾਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਜਗ੍ਹਾ ਦੀ ਹੱਦ 5 ਪਿੰਡਾਂ ਨਾਲ ਲਗਦੀ ਹੈ। ਇਥੇ ਕਰੋਨਾ ਨਾਲ ਮਰਨ ਵਾਲਿਆਂ ਦਾ ਸਸਕਾਰ ਕਰਨ ਵੇਲੇ ਧੂੰਆਂ ਉਨ੍ਹਾਂ ਦੇ ਘਰਾਂ ਵਿੱਚ ਜਾਵੇਗਾ ਜਿਸ ਕਾਰਨ ਕਰੋਨਾ ਲਾਗ ਫੈਲਣ ਦਾ ਡਰ ਹੈ। ਇਸ ਮੌਕੇ ਅਧਿਕਾਰੀਆਂ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਸਸਕਾਰ ਨਾਲ ਕਰੋਨਾ ਨਹੀਂ ਫੈਲਦਾ ਪਰ ਲੋਕ ਮੰਨਣ ਨੂੰ ਤਿਆਰ ਹੀ ਨਹੀਂ ਸਨ। ਲੋਕਾਂ ਦੇ ਵਿਰੋਧ ਬਾਅਦ ਉਥੇ ਲੱਕੜਾਂ ਨਾਲ ਭਰੀਆਂ ਟਰਾਲੀਆਂ ਵਾਪਸ ਚਲੀਆਂ ਗਈਆਂ।

Advertisement
Tags :
ਸਸਕਾਰਕਰੋਨਾਡਰੋਂਲਾਸ਼ਾਂਲੋਕਾਂਵੱਲੋਂਵਿਰੋਧ