ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਨਾਅਰੇਬਾਜ਼ੀ

10:24 AM Sep 01, 2024 IST
ਭਦੌੜ ਦੇ ਵਾਟਰ ਵਰਕਸ ਵਿਚ ਨਾਅਰੇਬਾਜ਼ੀ ਕਰਦੇ ਹੋਏ ਲੋਕ।

ਰਾਜਿੰਦਰ ਵਰਮਾ
ਭਦੌੜ, 31 ਅਗਸਤ
ਇਥੇ ਲਗਪਗ ਅੱਧੇ ਕਸਬੇ ’ਚ ਪਿਛਲੇ ਇੱਕ ਹਫਤੇ ਤੋਂ ਲੋਕਾਂ ਦੇ ਘਰਾਂ ਵਿਚ ਪੀਣ ਵਾਲਾ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਪਾਣੀ ਦੀ ਘਾਟ ਤੋਂ ਅੱਕੇ ਲੋਕਾਂ ਨੇ ਅੱਜ ਵਾਟਰ ਸਪਲਾਈ ਵਿਭਾਗ ਦੇ ਦਫਤਰ ’ਚ ਵੱਡੀ ਗਿਣਤੀ ਵਿੱਚ ਪੁੱਜ ਕੇ ਨਾਅਰੇਬਾਜ਼ੀ ਕੀਤੀ। ਵਾਰਡ ਨੰਬਰ ਪੰਜ ਦੇ ਵਸਨੀਕ ਪਰਮਜੀਤ ਤਲਵਾੜ, ਇੰਦਰ ਸਿੰਘ ਭਿੰਦਾ, ਜਸਵਿੰਦਰ ਸਿੰਘ ਕਾਲਾ, ਸੈਕਟਰੀ ਸੇਵਕ ਲਧਰੋਈਆ ਅਤੇ ਡੈਨੀ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ ਇੱਕ ਹਫਤੇ ਤੋਂ ਪੀਣ ਵਾਲੇ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ ਪਰ ਵਾਟਰ ਸਪਲਾਈ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਵਾਟਰ ਵਰਕਸ ਟਿਊਬਵੈੱਲ ਨੰਬਰ ਇੱਕ ਅਤੇ ਟਿਊਬਵੈੱਲ ਨੰਬਰ ਛੇ ਦੀਆਂ ਮੋਟਰਾਂ ਸੜੀਆਂ ਹੋਈਆਂ ਹਨ ਪ੍ਰੰਤੂ ਵਿਭਾਗ ਉਨ੍ਹਾਂ ਨੂੰ ਠੀਕ ਨਹੀਂ ਕਰਵਾ ਰਿਹਾ, ਜਿਸ ਕਾਰਨ ਉਹ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਲੋਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ। ਵਿਭਾਗ ਦੇ ਮੁਲਾਜ਼ਮ ਤਾਰਾ ਸਿੰਘ ਨੇ ਦੱਸਿਆ ਕਿ ਪਿਛਲੇ ਚਾਰ ਪੰਜ ਦਿਨਾਂ ਤੋਂ ਦੋਵੇਂ ਮੋਟਰਾਂ ਸੜ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇੱਕ ਮੋਟਰ ਨੂੰ ਠੀਕ ਕਰਵਾ ਕੇ ਅੱਜ ਚਾਲੂ ਕਰ ਦਿੱਤਾ ਗਿਆ ਹੈ ਜਦਕਿ ਦੂਸਰੀ ਮੋਟਰ ਵੀ ਕੱਲ ਤੱਕ ਚਾਲੂ ਹੋ ਜਾਵੇਗੀ ਅਤੇ ਪਾਣੀ ਦੀ ਸਪਲਾਈ ਆਮ ਵਾਂਗ ਹੋ ਜਾਵੇਗੀ। ਵਾਟਰ ਸਪਲਾਈ ਵਿਭਾਗ ਦੇ ਐਕਸੀਅਨ ਰਾਹੁਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਵਾਟਰ ਵਰਕਸ ਦੀਆਂ ਮੋਟਰਾਂ ਸੜ ਗਈਆਂ ਸਨ ਜਿਨਾਂ ਨੂੰ ਠੀਕ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਕੱਲ ਤੱਕ ਪਾਣੀ ਦੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ।

Advertisement

Advertisement