ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਾਬ ਦਾ ਠੇਕਾ ਖੋਲ੍ਹਣ ਖ਼ਿਲਾਫ਼ ਡੀਸੀ ਦੇ ਦਰਬਾਰ ’ਚ ਪਹੁੰਚੇ ਲੋਕ

11:30 AM Sep 11, 2024 IST
ਏਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਡਿਪਟੀ ਮੇਅਰ ਕੁਲਜੀਤ ਬੇਦੀ ਤੇ ਹੋਰ।

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 10 ਸਤੰਬਰ
ਇੱਥੋਂ ਦੇ ਸੈਕਟਰ-66 ਦੇ ਪਾਰਕ ਵਿੱਚ ਖੋਲ੍ਹੇ ਜਾ ਰਹੇ ਸ਼ਰਾਬ ਦੇ ਠੇਕੇ ਖ਼ਿਲਾਫ਼ ਅੱਜ ਸਥਾਨਕ ਵਸਨੀਕ ਡੀਸੀ ਦੇ ਦਰਬਾਰ ਵਿੱਚ ਪਹੁੰਚੇ। ਵਿਰੋਧ ਕਰ ਰਹੇ ਵਸਨੀਕਾਂ ਨੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਏਡੀਸੀ ਵਿਰਾਜ ਐਸ ਤਿੜਕੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਲੰਬਾ ਚੌੜਾ ਮੰਗ ਪੱਤਰ ਦਿੱਤਾ। ਵਫ਼ਦ ਵਿੱਚ ਕੌਂਸਲਰ ਨਰਪਿੰਦਰ ਸਿੰਘ ਰੰਗੀ, ਸੋਸ਼ਲ ਵਰਕਰ ਸਿਮਰਨ ਸਿੰਘ, ਮੰਡੀ ਬੋਰਡ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਗਿੱਲ, ਰਾਮਪਾਲ, ਸੁਰਿੰਦਰ ਸਿੰਘ, ਰਮੇਸ਼ ਸ਼ਰਮਾ, ਦਲੀਪ ਕੁਮਾਰ, ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਗੋਪਾਲ ਸਿੰਘ, ਜਨਰਲ ਸਕੱਤਰ ਸਤਪਾਲ ਅਰੋੜਾ, ਮੀਤ ਪ੍ਰਧਾਨ ਸਤਪਾਲ ਤਿਆਗੀ, ਸ਼ਿਵ ਕੁਮਾਰ, ਕਾਲੀ ਚਰਨ, ਆਰਕੇ ਸ਼ਰਮਾ, ਸੁਸ਼ੀਲ ਛਿੱਬੜ ਤੇ ਹੋਰ ਪਤਵੰਤੇ ਹਾਜ਼ਰ ਸਨ। ਉਧਰ, ਸ਼ਰਾਬ ਦੇ ਠੇਕੇਦਾਰ ਵੀ ਹੁਣ ਲੋਕਾਂ ਦੇ ਤਰਲੇ ਕੱਢਣ ਲੱਗ ਪਏ ਹਨ।
ਉਨ੍ਹਾਂ ਏਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਸੈਕਟਰ-66 ਦੇ ਪਾਰਕ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਲਈ ਸ਼ੈੱਡ ਬਣਾ ਦਿੱਤਾ ਗਿਆ ਹੈ ਜਦੋਂਕਿ ਇਸ ਤੋਂ ਪਹਿਲਾਂ ਸੈਕਟਰ ਵਾਸੀਆਂ, ਰੈਜ਼ੀਡੈਂਟ ਐਸੋਸੀਏਸ਼ਨ ਤੋਂ ਐਨਓਸੀ ਲੈਣਾ ਲਾਜ਼ਮੀ ਹੈ। ਉਂਜ ਵੀ ਇਹ ਠੇਕਾ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਦੇ ਹੇਠਾਂ ਬਣਾਇਆ ਜਾ ਰਿਹਾ ਹੈ, ਇੱਥੇ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਠੇਕੇ ਦੇ ਨੇੜੇ ਹੀ ਮੰਦਰ ਅਤੇ ਸਕੂਲ ਹਨ। ਇਸ ਤੋਂ ਇਲਾਵਾ ਇੱਥੇ ਔਰਤਾਂ ਅਤੇ ਬੱਚੇ ਸੈਰ ਕਰਦੇ ਹਨ। ਬੀਤੇ ਦਿਨੀਂ ਸਥਾਨਕ ਵਸਨੀਕਾਂ ਨੇ ਇਸ ਖ਼ਿਲਾਫ਼ ਧਰਨਾ ਵੀ ਦਿੱਤਾ ਸੀ ਤਾਂ ਫੇਜ਼-11 ਥਾਣੇ ਦੇ ਐਸਐਚਓ ਨੇ ਇੱਥੇ ਠੇਕਾ ਨਾ ਖੁੱਲ੍ਹਣ ਦੇਣ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਸੀ ਪਰ ਦੋ ਦਿਨ ਬੀਤ ਜਾਣ ਦੇ ਬਾਵਜੂਦ ਠੇਕੇ ਲਈ ਬਣਾਇਆ ਸ਼ੈੱਡ ਨਹੀਂ ਹਟਾਇਆ ਗਿਆ।

Advertisement

Advertisement