ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਕਾਰਵਾਈ ਲਈ ਐੱਸਐੱਸਪੀ ਦਫ਼ਤਰ ਪੁੱਜੇ ਲੋਕ

08:42 AM Mar 28, 2024 IST
ਐੱਸਐੱਸਪੀ ਨੂੰ ਮੰਗ ਪੱਤਰ ਦੇਣ ਜਾਂਦੇ ਹੋਏ ਪੀੜਤ ਪਰਿਵਾਰ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਮਾਰਚ
ਇੱਥੋਂ ਦੀ ਜੀਟੀਬੀ ਮਾਰਕੀਟ ਵਿੱਚ ਇਮੀਗ੍ਰੇਸ਼ਨ ਕੰਪਨੀ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਤੋਂ ਕਰੋੜਾਂ ਰੁਪਏ ਲੈ ਕੇ ਭੱਜਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਕੰਪਨੀ ਵੱਲੋਂ ਠੱਗੇ ਲੋਕਾਂ ਨੇ ਐੱਸਐੱਸਪੀ ਖੰਨਾ ਅਮਨੀਤ ਕੌਂਡਲ ਨੂੰ ਮੰਗ ਪੱਤਰ ਦੇ ਕੇ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਵਿਚ ਪੰਜਾਬ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਆਏ ਪੀੜਤ ਨੌਜਵਾਨਾਂ ਦੇ ਮਾਪਿਆਂ ਨੇ ਐੱਸਐੱਸਪੀ ਦਫ਼ਤਰ ਖੰਨਾ ਦੇ ਬਾਹਰ ਗੱਲਬਾਤ ਕਰਦਿਆਂ ਕਿਹਾ ਕਿ ਖੰਨਾ ਦੀ ਜੀਟੀਬੀ ਮਾਰਕੀਟ ਵਿਚ ਸਥਿਤ ਇਕ ਇਮੀਗ੍ਰੇਸ਼ਨ ਕੰਪਨੀ 200 ਦੇ ਕਰੀਬ ਲੋਕਾਂ ਦੇ ਰੁਪਏ ਲੈ ਕੇ ਫ਼ਰਾਰ ਹੋ ਗਈ। ਪੀੜਤ ਪਰਿਵਾਰਾਂ ਨੇ ਮੰਗ ਕੀਤੀ ਕਿ ਕੰਪਨੀ ਖਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਤੋਂ ਵਿਦੇਸ਼ ਭੇਜਣ ਦੀ ਆੜ ਹੇਠ ਵੱਖ ਵੱਖ ਖਾਤਿਆਂ ਵਿਚ ਪੈਸੇ ਟ੍ਰਾਂਸਫਰ ਕਰਵਾਏ ਗਏ ਪਰ ਹੁਣ ਤੱਕ ਨਾ ਹੀ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਜ਼ਿਕਰਯੋਗ ਹੈ ਕਿ ਬਿਰਾਜ ਸਿੰਘ ਵਾਸੀ ਪਟਿਆਲਾ ਨੇ 14 ਮਾਰਚ ਨੂੰ ਸ਼ਿਕਾਇਤ ਕਾਸਟ ਇਮੀਗ੍ਰੇਸ਼ਨ ਕੰਪਨੀ ਖਿਲਾਫ਼ ਦਿੱਤੀ ਸੀ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਵੱਲੋਂ ਇਮੀਗ੍ਰੇਸ਼ਨ ਐਕਟ ਤਹਿਤ ਤੇਜਾ ਸਿੰਘ ਤੇ ਇਕ ਔਰਤ ਖਿਲਾਫ਼ ਪਰਚਾ ਦਰਜ ਹੋ ਚੁੱਕਾ ਹੈ ਤੇ ਗ੍ਰਿਫ਼ਤਾਰੀ ਬਾਕੀ ਹੈ।

Advertisement

ਇਟਲੀ ਭੇਜਣ ਦੇ ਨਾਂ ’ਤੇ 39 ਲੱਖ ਰੁਪਏ ਠੱਗੇ

ਗੁਰੂਸਰ ਸੁਧਾਰ (ਸੰਤੋਖ ਗਿੱਲ): ਪਿੰਡ ਸੁਧਾਰ ਦੇ ਅੱਧੀ ਦਰਜਨ ਨੌਜਵਾਨਾਂ ਨੂੰ ਇਟਲੀ ਭੇਜਣ ਦਾ ਸਬਜ਼ਬਾਗ ਦਿਖਾ ਕੇ 39 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਫ਼ਰਜ਼ੀ ਏਜੰਟ ਜਸਦੇਵ ਸਿੰਘ ਢੀਂਡਸਾ ਅਤੇ ਹਸ਼ਿਵੰਦਰ ਸਿੰਘ ਖ਼ਿਲਾਫ਼ ਥਾਣਾ ਸੁਧਾਰ ਦੀ ਪੁਲੀਸ ਨੇ ਮੁੱਢਲੀ ਜਾਂਚ ਉਪਰੰਤ ਧੋਖਾਧੜੀ, ਫ਼ਰਜ਼ੀ ਵੀਜ਼ਾ ਪਰਮਿਟ ਅਤੇ ਇਮੀਗਰੇਸ਼ਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਨਵਨੀਤ ਸਿੰਘ ਬੈਂਸ ਵੱਲੋਂ ਪਿੰਡ ਸੁਧਾਰ ਵਾਸੀ ਇੰਦਰਪ੍ਰੀਤ ਸਿੰਘ ਸਮੇਤ ਅੱਧੀ ਦਰਜਨ ਵਿਅਕਤੀਆਂ ਦੀ ਸ਼ਿਕਾਇਤ ਦੀ ਜਾਂਚ ਅਮਨਦੀਪ ਸਿੰਘ ਤਤਕਾਲੀ ਉਪ ਪੁਲੀਸ ਕਪਤਾਨ ਦਾਖਾ ਨੂੰ ਸੌਂਪੀ ਗਈ ਸੀ। ਜਾਂਚ ਦੌਰਾਨ ਤੱਥਾਂ ਦੀ ਪੁਸ਼ਟੀ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਦੇ ਆਦੇਸ਼ ਅਨੁਸਾਰ ਜਸਦੇਵ ਸਿੰਘ ਢੀਂਡਸਾ ਵਾਸੀ ਸਰਹਿੰਦ ਅਤੇ ਹਸ਼ਿਵੰਦਰ ਸਿੰਘ ਵਾਸੀ ਮਨੀਮਾਜਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਬਲਵਿੰਦਰ ਸਿੰਘ ਅਨੁਸਾਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ਅਨੁਸਾਰ ਮੁਲਜ਼ਮ ਜਸਦੇਵ ਸਿੰਘ ਢੀਂਡਸਾ ਨੇ ਰਕਮ ਹਾਸਲ ਕਰਨ ਵੇਲੇ ਉਨ੍ਹਾਂ ਨੂੰ ਜਿਹੜਾ ਆਧਾਰ ਕਾਰਡ ਸਬੂਤ ਵਜੋਂ ਦਿਖਾਇਆ ਸੀ, ਉਹ ਵੀ ਫ਼ਰਜ਼ੀ ਨਿਕਲਿਆ ਹੈ। ਮੁਲਜ਼ਮਾਂ ਨੇ ਇੰਦਰਪ੍ਰੀਤ ਸਿੰਘ ਤੋਂ 8 ਲੱਖ, ਸੁਖਮਿੰਦਰ ਸਿੰਘ ਤੋਂ 7 ਲੱਖ, ਰਮਨਦੀਪ ਸਿੰਘ 7 ਲੱਖ, ਹਰਜੋਤ ਸਿੰਘ ਤੋਂ 9 ਲੱਖ, ਅਤੇ ਗੁਰਮੀਤ ਸਿੰਘ ਤੋਂ 8 ਲੱਖ ਰੁਪਏ ਇਟਲੀ ਭੇਜਣ ਦਾ ਸਬਜ਼ਬਾਗ ਦਿਖਾ ਕੇ ਹਾਸਲ ਕੀਤੇ ਸਨ। ਬਦਲੇ ਵਿੱਚ ਉਕਤ ਨੌਜਵਾਨਾਂ ਨੂੰ ਫ਼ਰਜ਼ੀ ਵੀਜ਼ਾ ਪਰਮਿਟ ਦੇ ਦਿੱਤੇ ਗਏ। ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਸਿਰਫ਼ ਦੋ ਦਰਖਾਸਤਾਂ ਉਪਰ ਹੀ ਹਾਲੇ ਕਾਰਵਾਈ ਕੀਤੀ ਗਈ ਹੈ ਜਦਕਿ ਅੱਧੀ ਦਰਜਨ ਦਰਖ਼ਾਸਤਾਂ ਦੀ ਜਾਂਚ ਹਾਲੇ ਜਾਰੀ ਹੈ।

Advertisement
Advertisement
Advertisement