ਭਾਜਪਾ ਦੀ ਵੰਡ ਪਾਊ ਰਾਜਨੀਤੀ ਲੋਕਾਂ ਨੇ ਨਕਾਰੀ: ਕੰਗ
05:48 AM Nov 24, 2024 IST
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ
ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਅੰਦਰ ਵੱਖ ਵੱਖ ਫ਼ਿਰਕਿਆਂ ਵਿੱਚ ਵੰਡ ਪਾਉਣ ਦੀ ਰਾਜਨੀਤੀ ਕਰ ਰਹੀ ਹੈ, ਪਰ ਪੰਜਾਬੀਆਂ ਨੇ ਭਾਜਪਾ ਦੀ ਇਸ ਰਾਜਨੀਤੀ ਨੂੰ ਸਿਰੇ ਤੋਂ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਮਨੀ ਚੋਣਾਂ ਵਿੱਚ ਇੱਕ ਵਾਰ ਫਿਰ ਭਾਜਪਾ ਹਾਸ਼ੀਏ ’ਤੇ ਚਲੀ ਗਈ। ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਸੈਸ਼ਨ ਵਿੱਚ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਉਹ ਬੇਬਾਕੀ ਨਾਲ ਚੁੱਕਣਗੇ ਤੇ ਖ਼ਾਸ ਤੌਰ ਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਹੱਕਾਂ ’ਤੇ ਮਾਰੇ ਜਾ ਰਹੇ ਡਾਕਿਆਂ ਬਾਰੇ ਦੇਸ਼ ਦੀ ਲੋਕ ਸਭਾ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ। ਸ੍ਰੀ ਕੰਗ ਨੇ ਇੱਥੇ ਸਿੱਖ ਵਿਦਿਅਕ ਕਾਨਫਰੰਸ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਤਾ ’ਤੇ ਕਾਬਜ਼ ਰਹਿਣ ਦੇ ਸ਼ੌਕੀਨ ਹਨ ਪਰ ਉਹ ਕਦੇ ਵੀ ਪੰਜਾਬ ਦੇ ਹੱਕ ਵਿੱਚ ਨਹੀਂ ਭੁਗਤੇ।
Advertisement
Advertisement