For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੀ ਮੋਦੀ ਸਰਕਾਰ ਨੂੰ ਬਦਲਣ ਲਈ ਲੋਕ ਕਾਹਲੇ: ਕਟਾਰੂਚੱਕ

10:40 AM May 20, 2024 IST
ਭਾਜਪਾ ਦੀ ਮੋਦੀ ਸਰਕਾਰ ਨੂੰ ਬਦਲਣ ਲਈ ਲੋਕ ਕਾਹਲੇ  ਕਟਾਰੂਚੱਕ
ਇੱਕ ਪਿੰਡ ਵਿੱਚ ਵੋਟਰਾਂ ਨੂੰ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ। -ਫੋਟੋ: ਐੱਨਪੀ ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 19 ਮਈ
‘‘ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪਬਲਿਕ ਸੈਕਟਰ ਦੇ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਅੰਬਾਨੀ, ਅਡਾਨੀ ਦੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਨਾਲ ਦੇਸ਼ ਅੰਦਰ ਮਹਿੰਗਾਈ ਅਤੇ ਬੇਰੁਜ਼ਗਾਰੀ ਛੜੱਪੇ ਮਾਰ ਕੇ ਵਧੀ ਹੈ। ਜਿਸ ਤੋਂ ਦੇਸ਼ ਦੇ ਲੋਕ ਅੱਕ ਗਏ ਹਨ ਤੇ ਉਹ ਭਾਜਪਾ ਦੀ ਮੋਦੀ ਸਰਕਾਰ ਨੂੰ ਤਬਦੀਲ ਕਰਨ ਲਈ ਕਾਹਲੇ ਹੋ ਚੁੱਕੇ ਹਨ। ਇਸ ਲਈ ਇਨ੍ਹਾਂ ਚੋਣਾਂ ਵਿੱਚ ਮੋਦੀ ਸਰਕਾਰ ਦਾ ਜਾਣਾ ਤੈਅ ਹੈ ਅਤੇ ਯਕੀਨਨ ਤੌਰ ’ਤੇ ਇੰਡੀਆ ਗੱਠਜੋੜ ਦੀ ਸਰਕਾਰ ਹੋਂਦ ਵਿੱਚ ਆਏਗੀ।’’ ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਪਿੰਡਾਂ ਜੰਗਲ, ਭਵਾਨੀ, ਹੈਬੋ, ਮੀਲਵਾਂ, ਵਡਾਲਾ, ਖੰਨੀ ਖੂਹੀ ਤੇ ਬਗਿਆਲ ਵਿੱਚ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ’ਚ ਚੋਣ ਪ੍ਰਚਾਰ ਕਰਦੇ ਸਮੇਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪਵਨ ਕੁਮਾਰ, ਬਲਜੀਤ ਠਾਕੁਰ, ਭੁਪਿੰਦਰ ਠਾਕੁਰ, ਰਣਜੀਤ ਸਿੰਘ, ਟਹਿਲ ਸਿੰਘ, ਠਾਕੁਰ ਮਨੋਹਰ ਸਿੰਘ, ਸਰਪੰਚ ਅਸ਼ਵਨੀ, ਮਨਦੀਪ, ਮਿੰਟੂ ਸ਼ਰਮਾ, ਜੌਨੀ ਘਰੋਟਾ, ਬਬਲੂ ਠਾਕੁਰ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ 2019 ਵਿੱਚ ਲੋਕਾਂ ਨੇ ਭਾਰੀ ਬਹੁਮਤ ਦੇ ਕੇ ਨਰਿੰਦਰ ਮੋਦੀ ਦੀ ਸਰਕਾਰ ਬਣਾਈ ਸੀ ਪਰ ਨਰਿੰਦਰ ਮੋਦੀ ਨੇ ਸਰਕਾਰ ਬਣਦੇ ਸਾਰ ਹੀ ਸਾਰੇ ਪਬਲਿਕ ਸੈਕਟਰ ਅਦਾਰਿਆਂ ਨੂੰ ਪ੍ਰਾਈਵੇਟਾਈਜ਼ ਕਰਨਾ ਸ਼ੁਰੂ ਕਰ ਦਿੱਤਾ ਅਤੇ ਧੜਾਧੜ ਇਨ੍ਹਾਂ ਅਦਾਰਿਆਂ ਨੂੰ ਸਸਤੇ ਭਾਅ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਵੇਚ ਦਿੱਤਾ। ਜਿਸ ਦਾ ਅਸਰ ਇਹ ਹੋਇਆ ਕਿ ਦੇਸ਼ ਦੀ ਆਰਥਿਕਤਾ ਤਬਾਹ ਹੋਣੀ ਸ਼ੁਰੂ ਹੋ ਗਈ ਤੇ ਮਹਿੰਗਾਈ ਵੀ ਤੇਜ਼ੀ ਨਾਲ ਵਧ ਗਈ।

Advertisement

Advertisement
Author Image

sukhwinder singh

View all posts

Advertisement
Advertisement
×