ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਲੋਕ ਵੋਟ ਨਾਲ ਦੇਣ: ਕੇਜਰੀਵਾਲ

08:01 AM May 28, 2024 IST
‘ਆਪ’ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੱਢਦੇ ਹੋਏ ਅਰਵਿੰਦ ਕੇਜਰੀਵਾਲ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 27 ਮਈ
‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਕੇਜਰੀਵਾਲ ਨੇ ਬਾਅਦ ਦੁਪਹਿਰ ਕੀਤੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ ਪਰ ਕਿਸੇ ਵੀ ਪਾਰਟੀ ਨੇ ਲੋਕਾਂ ਦੇ ਕੰਮ ਨਹੀਂ ਕੀਤੇ। ਇਸ ਵਾਰ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂ ਨੂੰ ਜਿਤਾਓ ਤਾਂ ਜੋ ਉਹ ਜਲੰਧਰ ਦੇ ਲੋਕਾਂ ਦੀ ਸੰਸਦ ਵਿੱਚ ਅਵਾਜ਼ ਬਣ ਸਕਣ। ਉਨ੍ਹਾਂ ਕਿਹਾ ਕਿ ਟੀਨੂ ਲੋਕਾਂ ਵਿਚਕਾਰ ਹੀ ਰਹਿਣਗੇ।
ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੀ ਸਰਕਾਰ ਨੇ ਦਿੱਲੀ ਅਤੇ ਪੰਜਾਬ ’ਚ ਬਿਜਲੀ ਮੁਫ਼ਤ ਕੀਤੀ ਹੋਈ ਹੈ ਪਰ ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ ਡਰ ਹੈ ਕਿ ਜੇ ਕੇਜਰੀਵਾਲ ਨੇ ਦੇਸ਼ ਭਰ ਵਿੱਚ ਪ੍ਰਚਾਰ ਕੀਤਾ ਤਾਂ ਭਾਜਪਾ ਨੂੰ ਬਹੁਤ ਨੁਕਸਾਨ ਹੋਵੇਗਾ। ਕੇਜਰੀਵਾਲ ਨੇ ਅਮਿਤ ਸ਼ਾਹ ’ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਨੂੰ ‘ਆਪ’ ਸਰਕਾਰ ਨੂੰ ਬਰਖ਼ਾਸਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦਿੱਤਾ ਜਾਵੇਗਾ। ਇਹ ਤਾਨਾਸ਼ਾਹ ਲੋਕ ਲੋਕਤੰਤਰ ਦਾ ਕਤਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਾਨਾਸ਼ਾਹਾਂ ਨੂੰ ਬਰਦਾਸ਼ਤ ਨਹੀਂ ਕਰਦੇ। ਇਸ ਲਈ ਅਮਿਤ ਸ਼ਾਹ ਨੂੰ ਆਪਣੀ ਵੋਟ ਨਾਲ ਜਵਾਬ ਦਿੱਤਾ ਜਾਵੇ।

Advertisement

ਲੋਕਾਂ ਦੀ ਮੁਫ਼ਤ ਬਿਜਲੀ ਬੰਦ ਕਰਨਾ ਚਾਹੁੰਦੀ ਹੈ ਭਾਜਪਾ: ਕੇਜਰੀਵਾਲ

ਲੁਧਿਆਣਾ (ਗਗਨਦੀਪ ਅਰੋੜਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਜਨਕਪੁਰੀ ਇਲਾਕੇ ਵਿੱਚ ਰੋਡ ਸ਼ੋਅ ਕੱਢਿਆ ਅਤੇ ਵੋਟਾਂ ਮੰਗੀਆਂ। ਇਸ ਮੌਕੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕੇਜਰੀਵਾਲ ਨੇ ਆਖਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੋੜ ਦੇਣਗੇ। ਉਨ੍ਹਾਂ ਦਾ ਅਸਲੀ ਮਕਸਦ ਸਰਕਾਰ ਤੋੜਨਾ ਨਹੀਂ, ਬਲਕਿ ਲੋਕਾਂ ਦੀ ਮੁਫ਼ਤ ਬਿਜਲੀ ਬੰਦ ਕਰਨਾ ਹੈ।

Advertisement
Advertisement