For the best experience, open
https://m.punjabitribuneonline.com
on your mobile browser.
Advertisement

‘ਆਪ’ ਦੀਆਂ ਗਾਰੰਟੀਆਂ ਤੋਂ ਸੁਚੇਤ ਰਹਿਣ ਲੋਕ: ਹਰਸਿਮਰਤ ਬਾਦਲ

10:49 AM Apr 03, 2024 IST
‘ਆਪ’ ਦੀਆਂ ਗਾਰੰਟੀਆਂ ਤੋਂ ਸੁਚੇਤ ਰਹਿਣ ਲੋਕ  ਹਰਸਿਮਰਤ ਬਾਦਲ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ।
Advertisement

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 2 ਅਪਰੈਲ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਸਾਲ ਦੇ ਕਾਰਜਕਾਲ ’ਚ ਲੋਕਾਂ ਦੇ ਸਿਰ ’ਤੇ ਕਰਜ਼ੇ ਦੀ ਪੰਡ ਲੱਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ‘ਆਪ’ ਤੋਂ ਸੁਚੇਤ ਰਹਿਣ। ਉਹ ਅੱਜ ਇੱਥੇ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਸੋਨੂ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਹਮੇਸ਼ਾ ਪੰਜਾਬ ਦੀ ਜਨਤਾ ਨੂੰ ਚੋਣਾਂ ਦੌਰਾਨ ਸੁਫ਼ਨੇ ਦਿਖਾ ਕੇ ਸੱਤਾ ’ਤੇ ਕਾਬਜ਼ ਹੋ ਜਾਂਦੀਆਂ ਤੇ ਬਾਅਦ ਵਿੱਚ ਲੋਕਾਂ ਨੂੰ ਪਛਾਤਾਉਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਜਨਤਾ ਖੁਦ ਖੜ੍ਹੀ ਹੋ ਚੁੱਕੀ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਨੂੰ ਉਮੀਦਵਾਰ ਹੀ ਨਹੀਂ ਮਿਲ ਰਹੇ। ਉਨ੍ਹਾਂ ਪੰਜਾਬ ਦੇ ਲੋਕ ਵੋਟਾਂ ਵਿੱਚ ਦਿੱਲੀ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣ। ਇਸ ਮੌਕੇ ਕੌਰ ਕਮੇਟੀ ਮੈਂਬਰ ਠੇਕੇਦਾਰ ਗੁਰਪਾਲ ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਤੇ ਸ਼ਾਮ ਲਾਲ ਧਲੇਵਾ ਸਣੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

Advertisement

ਸੰਸਦ ਮੈਂਬਰ ਵੱਲੋਂ ਝੰਡਾ ਖੁਰਦ ਵਿੱਚ ਚੋਣ ਮੀਟਿੰਗ

ਮਾਨਸਾ/ਸਰਦੂਲਗੜ੍ਹ (ਪੱਤਰ ਪ੍ਰੇਰਕ): ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸਰਕਾਰੀ ਖਰੀਦ ਮੰਡੀਆਂ ਖਤਮ ਕਰਕੇ ਪੰਜਾਬ ਦੇ 9 ਜ਼ਿਲ੍ਹਿਆਂ ਵਿਚ 11 ਸਾਇਲੋਜ਼ ਨੂੰ ਖਰੀਦ ਕੇਂਦਰ ਐਲਾਨਣ ਦੇ ਕਿੰਨੇ ਪੈਸੇ ਲਏ ਹਨ? ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦਾ ਏਜੰਡਾ ਲਾਗੂ ਕਰ ਦਿੱਤਾ ਹੈ। ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਖੁਰਦ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

Advertisement
Author Image

sukhwinder singh

View all posts

Advertisement
Advertisement
×