ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਰਕਾਰੀ ਪੈਸੇ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ: ਈਟੀਓ

09:00 PM Jun 29, 2023 IST

ਖੇਤਰੀ ਪ੍ਰਤੀਨਿਧ

Advertisement

ਅੰਮ੍ਰਿਤਸਰ, 25 ਜੂਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ। ਇਸ ਲਈ ਇਸ ਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਲੋਕ ਖੁਦ ਅੱਗੇ ਆਉਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਸਵਾਮੀ ਸੰਤੋਖ ਮੁੁਨੀ ਜੀ ਸਰਕਾਰੀ ਐਲੀਮੈਂਟਰੀ ਸਕੂਲ ਝੰਗੀ ਸਾਹਿਬ ਵਿਖੇ ਬਣਾਏ ਗਏ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਨ ਪਿਛੋਂ ਕੀਤਾ। ਇਸ ਉਪਰੰਤ ਪਿੰਡ ਵਿਖੇ ਬਣੇ ਗੁਰਦੁਆਰੇ ਵਿੱਚ ਮੱਥਾ ਵੀ ਟੇਕਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀਆਂ ਗਈਆਂ ਗਰੰਟੀਆਂ ਤਹਿਤ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਸਰਕਾਰ ਵਲੋਂ ਵੱਡੇ ਪੱਧਰ ‘ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਲਿਆਉਣਾ, ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁਕਣਾ, ਆਪਣੇ ਪਿੰਡਾਂ ‘ਚ ਸਾਫ਼ ਸਫਾਈ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਬੁਨਿਆਦੀ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਹੈ ਅਤੇ ਪਿੰਡਾਂ ਨੂੰ ਵਿਕਾਸ ਦੇ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਤੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗਰਾਂਟਾਂ ਦੇ ਪੈਸੇ ਵਿੱਚ ਹੇਰ ਫੇਰ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁੰਰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

Advertisement

ਇਸ ਮੌਕੇ ਬਾਬਾ ਪ੍ਰਮਾਨੰਦ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਗਰਾਮ ਪੰਚਾਇਤ ਝੰਗੀ ਸਾਹਿਬ ਦੇ ਸਮੂਹ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement
Tags :
ਈਟੀਓਸਰਕਾਰੀਪਾਰਦਰਸ਼ੀਪੈਸੇਬਣਾਉਣਯਕੀਨੀਵਰਤੋਂ