For the best experience, open
https://m.punjabitribuneonline.com
on your mobile browser.
Advertisement

ਲੋਕ ਹਲਕੇ ਤੋਂ ਬਾਹਰੀ ਉਮੀਦਵਾਰਾਂ ਨੂੰ ਮੂੰਹ ਨਾ ਲਾਉਣ: ਲੋਹਗੜ੍ਹ

08:31 AM May 07, 2024 IST
ਲੋਕ ਹਲਕੇ ਤੋਂ ਬਾਹਰੀ ਉਮੀਦਵਾਰਾਂ ਨੂੰ ਮੂੰਹ ਨਾ ਲਾਉਣ  ਲੋਹਗੜ੍ਹ
Advertisement

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 6 ਮਈ
ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਫ਼ਰੀਦਕੋਟ ਹਲਕੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਗਾਇਕ, ਕਲਾਕਾਰ ਤੇ ਬਾਹਰੀ ਉਮੀਦਵਾਰ ਨੂੰ ਮੂੰਹ ਨਾ ਲਾਉਣ ਤੋਂ ਸੁਚੇਤ ਕੀਤਾ ਹੈ। ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਲੋਹਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ’ਤੇ ਕਾਬਜ਼ ਹੋਈ ਸੀ, ਪਰ ਇਨ੍ਹਾਂ ਦੇ ਚਿਹਰਿਆਂ ਤੋਂ ਝੂਠ ਦਾ ਨਕਾਬ ਲਹਿ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਪੜ੍ਹੇ-ਲਿਖੇ ਅਤੇ ਹਲਕੇ ਦੇ ਜੰਮਪਲ ਹਨ, ਇਸ ਲਈ ਉਨ੍ਹਾਂ ਦੀ ਜਿੱਤ ਲਈ ਪਾਰਟੀ ਦਾ ਹਰੇਕ ਵਰਕਰ ਦਿਨ-ਰਾਤ ਇੱਕ ਕਰ ਦੇਵੇ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਹਣਾ ਖੇਲਾ, ਬਲਾਕ ਕਾਂਗਰਸ ਕਮੇਟੀ ਦੇ ਆਗੂ ਸਰਪੰਚ ਅਮਨਦੀਪ ਸਿੰਘ ਢਿੱਲੋਂ, ਦਵਿੰਦਰ ਪਾਲ ਸਿੰਘ ਡਿੰਪੀ, ਬੋਹੜ ਸਿੰਘ ਸਾਬਕਾ ਉਪ ਪ੍ਰਧਾਨ ਨਗਰ ਪੰਚਾਇਤ, ਨਰੇਸ਼ ਕੁਮਾਰ ਬੱਬਰਾਂ, ਬਾਬਾ ਹਜ਼ੂਰ ਸਿੰਘ ਤੇ ਕੁਲਵਿੰਦਰ ਸਿੰਘ ਬਹਾਦਰ ਵਾਲਾ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×