ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਭਾਜਪਾ ਦੇ ਵੰਡ ਪਾਊ ਏਜੰਡੇ ਤੋਂ ਦੂਰ ਰਹਿਣ: ਆਤਿਸ਼ੀ

07:55 AM Oct 30, 2024 IST
ਮੁੱਖ ਮੰਤਰੀ ਆਤਿਸ਼ੀ ਤੇ ਮਨੀਸ਼ ਸਿਸੋਦੀਆ ਨਵੇਂ ਬਲਾਕ ਦਾ ਉਦਘਾਟਨ ਕਰਦੇ ਹੋਏ। -ਫੋਟੋ: ਏਐਨਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਅਕਤੂਬਰ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੰਡਾਵਲੀ ਖੇਤਰ ਵਿੱਚ ਸਰਵੋਦਿਆ ਸਰਕਾਰੀ ਸਕੂਲ ਦੇ ਨਵੇਂ ਅਕਾਦਮਿਕ ਬਲਾਕ ਦਾ ਉਦਘਾਟਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਆਤਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਸੋਚ ਹੈ ਕਿ ਚਾਹੇ ਅਮੀਰ ਹੋਵੇ ਜਾਂ ਗਰੀਬ, ਦਿੱਲੀ ਦਾ ਹਰ ਬੱਚਾ ਚੰਗੀ ਸਿੱਖਿਆ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਇਮਾਰਤ ਵਿੱਚ 64 ਕਲਾਸਰੂਮ, 9 ਅਤਿ-ਆਧੁਨਿਕ ਲੈਬ, ਲਾਇਬ੍ਰੇਰੀ ਅਤੇ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਵਾਲੀ ਸਕੂਲ ਦੀ ਇਹ ਨਵੀਂ ਇਮਾਰਤ ਇਸ ਸੰਕਲਪ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਿੱਖਿਆ ਕ੍ਰਾਂਤੀ ਨੂੰ ਹੋਰ ਅੱਗੇ ਵਧਾਉਣ ਲਈ ਦਿੱਲੀ ਦੇ ਲੋਕ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਮੁੱਖ ਮੰਤਰੀ ਬਣਾਉਣਗੇ ਕਿਉਂਕਿ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ’ਤੇ ਹੋਰ ਕੋਈ ਕੰਮ ਨਹੀਂ ਕਰੇਗਾ ਜਿੰਨਾ ਕੰਮ ਕੇਜਰੀਵਾਲ ਅਤੇ ਸਿਸੋਦੀਆ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਦੇ ਵੀ ਨਹੀਂ ਚਾਹੇਗੀ ਕਿ ਗਰੀਬ ਬੱਚੇ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਉਨ੍ਹਾਂ ਦੀਆਂ ਫਿਰਕੂ ਚਾਲਾਂ ਨੂੰ ਸਮਝਦੇ ਹੋਏ ਅਜਿਹੀ ਪਾਰਟੀ ਤੋਂ ਸਵਾਲ ਪੁੱਛਣ। ਆਤਿਸ਼ੀ ਅਤੇ ਸਿਸੋਦੀਆ ਨੇ ਲੋਕਾਂ ਨੂੰ ਭਾਜਪਾ ਦੇ ਵੰਡ ਭਾਊ ਏਜੰਡੇ ਤੋਂ ਦੂਰ ਰਹਿਣ ਦਾ ਸੱਦਾ ਵੀ ਦਿੱਤਾ।
ਆਤਿਸ਼ੀ ਅਤੇ ਸਿਸੋਦੀਆ ਦਾ ਸਕੂਲ ਦੇ ਅਧਿਆਪਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਦੋਨਾਂ ਆਗੂਆਂ ਨੇ ਸਕੂਲ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਤੋਂ ਪੜ੍ਹਾਈ ਬਾਰੇ ਪੁੱਛਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਵਜੋਂ ਦਿੱਲੀ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਜਦੋਂ ਸਿਸੋਦੀਆ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ ਤਾਂ ਉਸ ਵੇਲੇ ਉਨ੍ਹਾਂ ਨਾਲ ਆਤਿਸ਼ੀ ਨੇ ਮੋਢਾ ਜੋੜ ਕੇ ਨਵੀਂ ਸਿੱਖਿਆ ਨੀਤੀ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਉਪਰਾਲੇ ਕੀਤੇ ਸਨ। ਹਾਲਾਂਕਿ ਉਨ੍ਹਾਂ ਨੂੰ ਤਤਕਾਲੀ ਐਲਜੀ ਨੇ ਸਿੱਖਿਆ ਸੁਧਾਰਾਂ ਲਈ ਵਿਸ਼ੇਸ਼ ਅਹੁਦੇ ਤੋਂ ਹਟਾ ਦਿੱਤਾ ਸੀ।

Advertisement

Advertisement