For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੇ ਝੂਠੇ ਲਾਰਿਆਂ ਤੋਂ ਬਚ ਕੇ ਰਹਿਣ ਲੋਕ: ਸਚਿਨ ਪਾਇਲਟ

08:07 AM May 23, 2024 IST
ਭਾਜਪਾ ਦੇ ਝੂਠੇ ਲਾਰਿਆਂ ਤੋਂ ਬਚ ਕੇ ਰਹਿਣ ਲੋਕ  ਸਚਿਨ ਪਾਇਲਟ
ਲੁਧਿਆਣਾ ਵਿੱਚ ਕਾਂਗਰਸੀ ਆਗੂ ਸਚਿਨ ਪਾਇਲਟ ਦਾ ਸਵਾਗਤ ਕਰਦੇ ਹੋਏ ਪਾਰਟੀ ਕਾਰਕੁਨ। -ਫੋਟੋ: ਅਸ਼ਵਨੀ ਧੀਮਾਨ
Advertisement

ਗਗਨਦੀਪ ਅਰੋੜਾ
ਲੁਧਿਆਣਾ, 22 ਮਈ
ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਸਚਿਨ ਪਾਇਲਟ ਨੇ ਅੱਜ ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਕਾਂਗਰਸ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਲੋਕਾਂ ਨੂੰ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੇ ਝੂਠੇ ਲਾਰਿਆਂ ਤੋਂ ਬਚ ਕੇ ਰਹਿਣ।
ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਭਾਜਪਾ ਸਰਕਾਰ ਕੋਲ ਸਿਰਫ਼ ਜੁਮਲੇ ਹੀ ਹਨ, ਪਿਛਲੇ 10 ਸਾਲਾਂ ਤੋਂ ਗਰੀਬ ਆਦਮੀ ਦਾ ਨੁਕਸਾਨ ਹੀ ਹੋ ਰਿਹਾ ਹੈ। ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਨੇ ਆਪਣੇ ਦੋਸਤਾਂ ਦੇ ਅਰਬਾਂ ਰੁਪਏ ਕਰਜ਼ਾ ਮੁਆਫ਼ ਕਰ ਦਿੱਤਾ ਹੈ ਪਰ ਕਿਸਾਨ ਐੱਮਐੱਸਪੀ ਦਾ ਹੱਕ ਲੈਣ ਲਈ ਸਰਹੱਦਾਂ ’ਤੇ ਜਾਨਾਂ ਗੁਆ ਰਹੇ ਹਨ।
ਸਚਿਨ ਪਾਇਲਟ ਨੇ ਕਿਹਾ ਕਿ ਹੁਣ ਇਹ ਚੋਣਾਂ ਅਸਲ ਵਿੱਚ ਆਮ ਆਦਮੀ ਲਈ ਇੱਕ ਮੌਕਾ ਹੈ ਜਦੋਂ ਉਹ ਭਾਜਪਾ ਸਰਕਾਰ ਤੋਂ ਦੇਸ਼ ਨੂੰ ਮੁਕਤ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਲੋਕਾਂ ਨੇ ਆਵਾਜ਼ ਨਾ ਚੁੱਕੀ ਤਾਂ ਆਉਣ ਵਾਲੇ ਪੰਜ ਸਾਲ ਹੋਰ ਮਹਿੰਗਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਜਿਤਾ ਕੇ ਸੰਸਦ ਵਿੱਚ ਭੇਜਣ ਤਾਂ ਜੋ ਸੰਸਦ ਵਿੱਚ ਸਭ ਤੋਂ ਪਹਿਲਾਂ ਕਿਸਾਨ ਤੇ ਆਮ ਲੋਕਾਂ ਦੇ ਮੁੱਦੇ ਚੁੱਕੇ ਜਾਣ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਸਣੇ ਹੋਰ ਕਾਂਗਰਸੀ ਆਗੂ ਮੌਜੂਦ ਸਨ।

Advertisement

ਔਜਲਾ ਦੇ ਹੱਕ ਵਿੱਚ ਭਿੰਡੀ ਸੈਦਾਂ ’ਚ ਚੋਣ ਰੈਲੀ

ਪਿੰਡ ਭਿੰਡੀ ਸੈਦਾਂ ਵਿੱਚ ਚੋਣ ਰੈਲੀ ਦੌਰਾਨ ਸਚਿਨ ਪਾਇਲਟ ਤੇ ਹੋਰ।

ਰਮਦਾਸ (ਰਾਜਨ ਮਾਨ): ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੇ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਰਹੱਦੀ ਪਿੰਡ ਭਿੰਡੀ ਸੈਦਾਂ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੰਦਰਾਂ, ਗੁਰਦੁਆਰਿਆਂ, ਮਸਜਿਦਾਂ ਅਤੇ ਗਿਰਜਾਘਰਾਂ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ। ਭਾਜਪਾ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਐੱਮਐੱਸਪੀ ਲਈ ਕਾਨੂੰਨ ਬਣਾਇਆ ਜਾਵੇਗਾ ਅਤੇ ਅਗਨੀਵੀਰ ਸਕੀਮਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਇਸ ਮੌਕੇ ਉੱਤਰਾਖੰਡ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਯਸ਼ਪਾਲ ਆਰੀਆ, ਰਾਜਸਥਾਨ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਦਿਲਰਾਜ ਸਿੰਘ ਸਰਕਾਰੀਆ ਹਾਜ਼ਰ ਸਨ।

Advertisement
Author Image

joginder kumar

View all posts

Advertisement
Advertisement
×