ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ: ਢਿੱਲੋਂ

10:21 AM May 22, 2024 IST
ਰਣਜੀਤ ਸਿੰਘ ਢਿੱਲੋਂ ਦਾ ਸਨਮਾਨ ਕਰਦੇ ਹੋਏ ਇਲਾਕਾ ਵਾਸੀ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਥਾਵਾਂ ’ਤੇ ਕੀਤੀਆਂ ਮੀਟਿੰਗਾਂ ਦੌਰਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਕੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ। ਅੱਜ ਸਵੇਰੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਪੱਪੀ ਪਰਾਸ਼ਰ ਵੱਲੋਂ ਜਿੱਥੇ ਗੁਰਬਾਣੀ ਦੀਆਂ ਪੰਕਤੀਆਂ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕੀਤੀ ਗਈ ਹੈ ਉਥੇ ਹੀ ਰਵਨੀਤ ਸਿੰਘ ਬਿੱਟੂ ਵੱਲੋਂ ਭਾਜਪਾ ਦਾ ਵਿਰੋਧ ਕਰਨ ਵਾਲੇ ਕਿਸਾਨ ਭਾਈਚਾਰੇ ਨੂੰ ਸ਼ਰ੍ਹੇਆਮ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸਬਕ ਸਿਖਾਉਣ ਲਈ ਵੋਟਰਾਂ ਨੂੰ ਇੱਕਜੁਟ ਹੋ ਕੇ ਮੂੰਹ ਤੋੜਵਾਂ ਜਵਾਬ ਦੇਣਾ ਪਵੇਗਾ। ਇਸ ਮੌਕੇ ਜਗਬੀਰ ਸਿੰਘ ਸੋਖੀ, ਇੰਦਰਜੀਤ ਸਿੰਘ ਗੋਲਾ, ਬਲਵਿੰਦਰ ਸਿੰਘ ਭੁੱਲਰ, ਭੁਪਿੰਦਰ ਸਿੰਘ ਭਿੰਦਾ ਹਾਜ਼ਰ ਸਨ।

Advertisement

ਢਿੱਲੋਂ ਦੇ ਪਰਿਵਾਰਕ ਮੈਂਬਰ ਵੀ ਚੋਣ ਪ੍ਰਚਾਰ ਵਿੱਚ ਨਿੱਤਰੇ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਭਾਈ ਰਣਧੀਰ ਨਗਰ ਆਈ ਬਲਾਕ ਵਿੱਚ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਦੀ ਅਗਵਾਈ ਹੇਠ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਜਵਾਈ ਅਮਨਪ੍ਰੀਤ ਸਿੰਘ ਸੰਧੂ ਨੇ ਘਰ-ਘਰ ਪ੍ਰਚਾਰ ਕਰਦਿਆਂ ਸ੍ਰੀ ਢਿੱਲੋਂ ਲਈ ਵੋਟਾਂ ਮੰਗੀਆਂ। ਇਸ ਮੌਕੇ ਸ੍ਰੀ ਸੰਧੂ ਨੇ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਵੱਲੋਂ ਕੌਂਸਲਰ ਅਤੇ ਪੂਰਬੀ ਹਲਕੇ ਦੇ ਵਿਧਾਇਕ ਵਜੋਂ ਵਿਕਾਸ ਕਾਰਜ ਕਰਕੇ ਹਲਕੇ ਦੀ ਨੁਹਾਰ ਬਦਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਐਡਵੋਕੇਟ ਗਗਨਪ੍ਰੀਤ ਸਿੰਘ, ਜਸਜੋਤ ਸਿੰਘ, ਮਿੰਕੂ, ਕੁਲਵਿੰਦਰ ਸ਼ਰਮਾ ਕਿੰਦਾ, ਮੈਂਕਟ ਧਾਮੀ, ਮਨਮੋਹਨ ਸਿੰਘ ਮਨੀ, ਸੁਰਜੀਤ ਸਿੰਘ ਅਰੋੜਾ, ਗੁਰਚਰਨ ਸਿੰਘ ਮਿੰਟਾ, ਨਗਿੰਦਰ ਸਿੰਘ, ਰਾਜੇਸ਼ ਗੁਪਤਾ ਅਤੇ ਹਰਜਿੰਦਰ ਸਿੰਘ ਜੇ ਬਲਾਕ ਨੇ ਸ੍ਰੀ ਸੰਧੂ ਦਾ ਸਨਮਾਨ ਕੀਤਾ।

Advertisement
Advertisement