ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਫ਼ਿਰਕੂ ਸੋਚ ਵਾਲੇ ਉਮੀਦਵਾਰਾਂ ਨੂੰ ਬਾਹਰ ਦਾ ਰਸਤਾ ਦਿਖਾਉਣ: ਬਰਾੜ

10:17 AM May 22, 2024 IST
ਚੋਣ ਪ੍ਰਚਾਰ ਦੌਰਾਨ ਕਮਲਜੀਤ ਸਿੰਘ ਬਰਾੜ ਹਲਕਾ ਵਾਸੀਆਂ ਨਾਲ। -ਫੋਟੋ: ਗੁਰਿੰਦਰ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਮਈ
ਪੰਥਕ ਜਥੇਬੰਦੀਆਂ ਦੇ ਸਾਂਝੇ ਆਜ਼ਾਦ ਉਮੀਦਵਾਰ ਕਮਲਜੀਤ ਸਿੰਘ ਬਰਾੜ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਲੜ ਰਹੇ ਫਿਰਕੂ ਸੋਚ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰ ਤੋਂ ਸੁਚੇਤ ਰਹਿੰਦੇ ਹੋਏ ਪੰਜਾਬ ਅਤੇ ਪੰਥ ਪੱਖੀ ਉਮੀਦਵਾਰਾਂ ਨੂੰ ਅੱਗੇ ਲਿਆਉਣ ਤਾਂ ਜੋ ਪੰਥ ਅਤੇ ਪੰਜਾਬ ਦੇ ਲਮਕਦੇ ਮਸਲੇ ਹੱਲ ਕਰਾਏ ਜਾ ਸਕਣ। ਉਹ ਅੱਜ ਹਲਕਾ ਗਿੱਲ ਦੇ ਚੋਣ ਦੌਰੇ ਦੌਰਾਨ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਬਰਾੜ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ ਅਤੇ ‘ਆਪ’ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਵਿੱਚ ਵਜ਼ੀਰੀਆਂ ਮਾਨਣ ਤੋਂ ਬਿਨਾਂ ਕੋਈ ਹੋਰ ਕੰਮ ਨਹੀਂ ਕੀਤਾ ਜਿਸ ਕਾਰਨ ਇਹ ਪਾਰਟੀ ਹਾਸ਼ੀਏ ’ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਲੰਬੇ ਸਮੇਂ ਤੋਂ ਸੰਤਾਪ ਭੋਗ ਰਿਹਾ ਹੈ ਜਦਕਿ ਅਕਾਲੀ ਦਲ ਵੱਲੋਂ ਲਗਾਏ ਮਾਫ਼ੀਏ ਦੇ ਬੂਟੇ ਨੂੰ ਪਹਿਲਾਂ ਕਾਂਗਰਸ ਅਤੇ ਹੁਣ ‘ਆਪ’ ਪਾਣੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦੋਹੇਂ ਪਾਰਟੀਆਂ ਆਪਸੀ ਗਠਜੋੜ ਰਾਹੀਂ ਦੋਸਤਾਨਾਂ ਮੈਚ ਖੇਡ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
ਇਸ ਦੌਰਾਨ ਪਿੰਡ ਲਾਡੂਵਾਲ, ਬੌਂਕੜ ਡੋਗਰਾਂ, ਛੋਹਲੇ, ਬਾੜੇਵਾਲ, ਲਾਦੀਆਂਂ ਕਲਾਂ, ਲਾਦੀਆ ਖੁਰਦ, ਕੁਤਬੇਵਾਲ ਗੁਜਰਾਂ, ਬੱਗੇ ਖ਼ੁਰਦ, ਰਜੋਵਾਲ, ਬੱਗੇ ਕਲਾਂ, ਨੂਰਪੁਰ ਬੇਟ ਅਤੇ ਖੈਹਿਰਾ ਬੇਕ ਵਿੱਚ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਜੂਨ ਨੂੰ ਵਾਪਰੇ ਘਲੂਘਾਰੇ ਦੀ ਤਸਵੀਰ ਸਾਹਮਣੇ ਰੱਖ ਕੇ ਆਪਣੀ ਵੋਟ ਦੀ ਵਰਤੋਂ ਕਰਨ।

Advertisement

Advertisement