ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸ਼ੀਸ਼ਾ ਦਿਖਾਇਆ: ਜਾਖੜ

07:44 AM Jun 28, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਜੂਨ
ਇੱਥੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਉੱਤੇ ਤਿੱਖੇ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਜੋ ਅਕਾਲੀ ਦਲ ਦਾ ਹਾਲ ਹੋ ਰਿਹਾ ਹੈ ਉਹ ਸਭ ਦੇ ਸਾਹਮਣੇ ਹੈ। ਉਨ੍ਹਾਂ ਨੇ ਸੰਗਰੂਰ ਦੀ ਉਪ ਚੋਣ ਤੋਂ ਬਾਅਦ ਕਿਹਾ ਸੀ ਕਿ ਭਾਜਪਾ ਤੇ ਅਕਾਲੀ ਗੱਠਜੋੜ ਦਾ ਹੋਣਾ ਪੰਜਾਬ ਦੇ ਹਿੱਤ ਵਿੱਚ ਹੈ ਪਰ ਉਨ੍ਹਾਂ ਦੀ ਕਿਸੇ ਨੇ ਨਹੀਂ ਸੁਣੀ। ਸ਼੍ਰੋਮਣੀ ਅਕਾਲੀ ਦਲ ਦੀ ਹੋਈ ਜ਼ਬਰਦਸਤ ਹਾਰ ’ਤੇ ਟਿੱਪਣੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਨੇ ਅਕਾਲੀ ਦਲ ਨੂੰ ਸ਼ੀਸ਼ਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਪੰਜਾਬ ਦੀ ਮਜ਼ਬੂਤ ਧਿਰ ਹੋਇਆ ਕਰਦਾ ਸੀ। ਸੁਨੀਲ ਜਾਖੜ ਨੇ ਹਾਕਮ ਧਿਰ ਨੂੰ ਘੇਰਦਿਆਂ ਕਿਹਾ ਕਿ ‘ਆਪ’ ਦੇ ਮੰਤਰੀ ਵੱਲੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ’ਤੇ ਦੋਸ਼ ਲਾਇਆ ਗਿਆ ਕਿ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਵਿੱਚ 1000 ਕਰੋੜ ਦਾ ਘੁਟਾਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਢਾਈ ਸਾਲ ਬਾਅਦ ਘੁਟਾਲਾ ਕਿਉਂ ਯਾਦ ਆ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਇੱਕਠੇ ਹੀ ਹਨ ਤਾਂ ਕਾਰਵਾਈ ਕਿਸ ’ਤੇ ਕਰਨੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਇੱਕ ਸੀਟ ਭਾਜਪਾ ਦੇ ਜਿੱਤਣ ਨਾਲ ਕੋਈ ਸਰਕਾਰ ਤਾਂ ਨਹੀਂ ਡਿੱਗ ਜਾਣੀ ਪਰ ਪੰਜਾਬ ਵਿੱਚ ਜੇ ਭਾਜਪਾ ਜਿੱਤਦੀ ਹੈ ਤਾਂ ਉਹ ਇਸ ਗੱਲ ਦੀ ਗਾਰੰਟੀ ਦਿੰਦੇ ਹਨ ਕਿ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਰਹਿਣਗੇ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਹੁਣ ਜਿਹੜੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਹਨ। ਇਹ ਘਰ ਨਹੀਂ ਸ਼ੀਸ਼ ਮਹਿਲ ਹੈ। ਤਸਵੀਰਾਂ ਦੱਸਦੀਆਂ ਹਨ ਕਿ ਆਮ ਆਦਮੀ ਵਾਲਾ ਘਰ ਨਹੀਂ ਹੈ।

Advertisement

Advertisement
Advertisement