For the best experience, open
https://m.punjabitribuneonline.com
on your mobile browser.
Advertisement

ਮਾਨਸਾ ਵਿੱਚ ਸੀਵਰੇਜ ਦੇ ਗੰਦੇ ਪਾਣੀ ਖ਼ਿਲਾਫ਼ ਡਟੇ ਲੋਕ

07:11 AM May 03, 2024 IST
ਮਾਨਸਾ ਵਿੱਚ ਸੀਵਰੇਜ ਦੇ ਗੰਦੇ ਪਾਣੀ ਖ਼ਿਲਾਫ਼ ਡਟੇ ਲੋਕ
ਮਾਨਸਾ ਵਿੱਚ ਗੰਦੇ ਪਾਣੀ ਦੀ ਸਮੱਸਿਆ ਖ਼ਿਲਾਫ਼ ਭੁੱਖ ਹੜਤਾਲ ’ਤੇ ਬੈਠੇ ਆਗੂ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 2 ਮਈ
ਮਾਨਸਾ ਦੇ ਬੱਸ ਸਟੈਂਡ ਨੇੜੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿਖੇ ਵੁਆਇਸ ਆਫ਼ ਮਾਨਸਾ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਾਨਸਾ ਸ਼ਹਿਰ ਦੀ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਲਾਏ ਗਏ ਧਰਨੇ ਦੌਰਾਨ ਭੁੱਖ ਹੜਤਾਲ ਦੂਜੇ ਦਿਨ ਜਾਰੀ ਰਹੀ। ਅੱਜ ਭੁੱਖ ਹੜਤਾਲ ’ਤੇ ਬੈਠਣ ਵਾਲਿਆਂ ’ਚ ਡਾ. ਸੰਦੀਪ ਘੰਡ, ਬਿੱਕਰ ਸਿੰਘ ਮਘਾਣੀਆਂ, ਨਰਿੰਦਰ ਕੁਮਾਰ, ਹਰਜੀਵਨ ਸਿੰਘ, ਜਸਵੰਤ ਸਿੰਘ ਸਿੱਧੂ ਸ਼ਾਮਲ ਸਨ। ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਅਕਾਲੀ ਦਲ ਬੁਢਲਾਡਾ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਝੱਬਰ ਨੇ ਸਰਕਾਰਾਂ ਨੂੰ ਤਾਹਨੇ ਮਾਰਦਿਆਂ ਕਿਹਾ ਕਿ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਵਾਲੀ ਸਰਕਾਰ ਏਸੀ ਕਮਰਿਆਂ ਵਿੱਚ ਬੈਠ ਕੇ ਤਮਾਸ਼ਾ ਦੇਖ ਰਹੀ ਹੈ। ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਸਬਰ ਦੀ ਪਰਖ ਨਾ ਕਰੇ ਅਤੇ ਜੇਕਰ ਸਮੱਸਿਆ ਦਾ ਜਲਦੀ ਹਲ ਨਾ ਕੱਢਿਆ ਗਿਆ ਤਾਂ ਮਾਨਸਾ ਨੂੰ ਬੰਦ ਕਰਨ ਦਾ ਸਖ਼ਤ ਫੈਸਲਾ ਵੀ ਲੈਣਾ ਪੈ ਸਕਦਾ ਹੈ। ਉਨ੍ਹਾਂ ਸੀਵਰੇਜ ਸਿਸਟਮ ਨਾਲ ਜੂਝ ਰਹੇ ਲੋਕਾਂ ਨੂੰ ਧਰਨੇ ਵਿੱਚ ਵਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਸੀਵਰੇਜ ਦੇ ਗੰਦੇ ਪਾਣੀ ਦਾ ਮਸਲਾ ਹੱਲ ਨਹੀਂ ਹੁੰਦਾ ਓਨਾ ਚਿਰ ਤੱਕ ਇਹ ਭੁੱਖ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਪੰਜ ਵਿਅਕਤੀ ਸਵੇਰ ਤੋਂ ਸ਼ਾਮ ਤੱਕ ਭੁੱਖ ਹੜਤਾਲ ’ਤੇ ਬੈਠਿਆ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋ ਧਰਨੇ ਵਿੱਚ ਸ਼ਾਮਲ ਨਾ ਹੋਣਾ ਸਰਕਾਰ ਦੀ ਮਸਲੇ ਪ੍ਰਤੀ ਗੈਰ-ਸੰਜੀਦਗੀ ਦਿਖਾਉਂਦੀ ਹੈ।

Advertisement

Advertisement
Author Image

joginder kumar

View all posts

Advertisement
Advertisement
×