For the best experience, open
https://m.punjabitribuneonline.com
on your mobile browser.
Advertisement

ਲੋਕ ਹੁਣ ਅਕਾਲੀ ਦਲ ਨਾਲ ਚੱਲਣ ਲੱਗੇ: ਲਾਲੀ ਬਾਜਵਾ

07:02 AM May 09, 2024 IST
ਲੋਕ ਹੁਣ ਅਕਾਲੀ ਦਲ ਨਾਲ ਚੱਲਣ ਲੱਗੇ  ਲਾਲੀ ਬਾਜਵਾ
ਸੋਹਣ ਸਿੰਘ ਠੰਡਲ ਦੇ ਹੱਕ ’ਚ ਮੀਟਿੰਗ ਕਰਦੇ ਹੋਏ ਅਕਾਲੀ ਆਗੂ।
Advertisement

ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਮਈ
ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਤੇ ਸੀਨੀਅਰ ਉਪ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸੂਬੇ ਦੇ ਲੋਕ ਆਪਣੀ ਖੇਤਰੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲ ਪਏ ਹਨ ਅਤੇ ਇਸ ਵਾਰ ਲੋਕ ਸਭਾ ਚੋਣਾਂ ਦੇ ਨਤੀਜੇ ਪਾਰਟੀ ਦੇ ਹੱਕ ਵਿਚ ਆਉਣਗੇ, ਕਿਉਂਕਿ ਆਮ ਆਦਮੀ ਪਾਰਟੀ ਹੋਵੇ ਜਾਂ ਕਾਂਗਰਸ ਤੇ ਭਾਜਪਾ, ਇਨ੍ਹਾਂ ਨੇ ਹਮੇਸ਼ਾਂ ਲੋਕ ਵਿਰੋਧੀ ਫ਼ੈਸਲੇ ਹੀ ਲਏ ਹਨ ਜਿਸ ਤੋਂ ਅੱਜ ਹਰ ਵਰਗ ਦੁਖੀ ਹੈ।
ਲਾਲੀ ਬਾਜਵਾ ਨੇ ਅੱਜ ਇੱਥੇ ਆਪਣੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ’ਚ ਕਿਹਾ ਕਿ ਪਾਰਟੀ ਦੇ ਉਮੀਦਵਾਰ ਸੋਹਣ ਸਿੰਘ ਠੰਡਲ 13 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ ਤੇ ਇਸ ਮੌਕੇ ਵੱਡੀ ਗਿਣਤੀ ’ਚ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਹੋਣਗੇ। ਉਨ੍ਹਾਂ ਨੇ ਵਰਕਰਾਂ ਨੂੰ ਆਪਣੀ-ਆਪਣੀ ਜ਼ਿੰੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਠੰਡਲ ਨੂੰ ਹਲਕਿਆਂ ਅੰਦਰ ਮਿਲ ਰਹੇ ਸਮਰਥਨ ਤੋਂ ਸਿੱਧ ਹੁੰਦਾ ਹੈ ਕਿ ਹੁਣ ਪੰਜਾਬ ਦੇ ਲੋਕ ਅਕਾਲੀ ਦਲ ਦੇ ਨਾਲ ਹਨ।

Advertisement

Advertisement
Author Image

sukhwinder singh

View all posts

Advertisement
Advertisement
×