ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੱਗਰ ਵਿੱਚ ਪਾਣੀ ਵਧਣ ਕਾਰਨ ਲੋਕ ਘਬਰਾਉਣ ਲੱਗੇ

07:56 AM Jul 11, 2023 IST
ਘੱਗਰ ਦਰਿਆ ਦੇ ਪਾਣੀ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਤੇ ਹੋਰ।

ਜੋਗਿੰਦਰ ਸਿੰਘ ਮਾਨ
ਮਾਨਸਾ, 10 ਜੁਲਾਈ
ਰਾਜ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਚੰਡੀਗੜ੍ਹ ਇਲਾਕੇ ਦੇ ਹੜ੍ਹਾਂ ਦੇ ਪਾਣੀ ਦੇ ਘੱਗਰ ਦਰਿਆ ਵਿੱਚ ਸੁੱਟਣ ਤੋਂ ਬਾਅਦ ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਭਾਰੀ ਦਹਿਸ਼ਤ ਫੈਲ ਗਈ ਹੈ। ਅੱਜ ਮਾਨਸਾ ਜ਼ਿਲ੍ਹੇ ਵਿੱਚ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ,ਡਿਪਟੀ ਕਮਿਸ਼ਨਰ ਰਿਸੀਪਾਲ ਸਿੰਘ ਸਮੇਤ ਐੱਸਐੱਸਪੀ ਡਾ. ਨਾਨਕ ਸਿੰਘ ਨੇ ਘੱਗਰ ਦਰਿਆ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਸਮੇਤ ਆਲੇ-ਦੁਆਲੇ ਪਿੰਡਾਂ ਦਾ ਵੀ ਨਿਰੀਖਣ ਕੀਤਾ।
ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਚਾਂਦਪੁਰਾ ਬੰਨ੍ਹ ’ਤੇ ਪਾਣੀ ਦੇ ਪੱਧਰ ’ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਗਾਊਂ ਤੌਰ ’ਤੇ ਡਾਕਟਰੀ ਟੀਮਾਂ ਤਾਇਨਾਤ ਕਰਨ ਸਮੇਤ ਐਂਟੀ ਸਨੇਕ ਵੈਨੁਮ ਦਵਾਈ ਵੱਡੀ ਮਾਤਰਾ ਵਿਚ ਉਪਲੱਬਧ ਰੱਖਣ ਦੀ ਹਦਾਇਤ ਕੀਤੀ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪਾਣੀ ਆਉਣ ਦੀ ਸਥਿਤੀ ਵਿਚ ਲੋਕਾਂ ਨੂੰ ਠਹਿਰਾਉਣ ਸਮੇਤ ਖਾਣਪੀਣ ਦੇ ਯੋਗ ਪ੍ਰਬੰਧ ਕਰ ਲਏ ਗਏ ਹਨ,ਜਿਸ ਦੇ ਲਈ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਵੀ ਸਹਿਯੋਗ ਕਰਨ ਲਈ ਕਿਹਾ।
ਇਸੇ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ। ਇਸੇ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਰਿਸੀਪਾਲ ਸਿੰਘ ਨੇ ਘੱਗਰ ਦਰਿਆ ਦੇ ਆਸੇ-ਪਾਸੇ ਪਿੰਡਾਂ ਦੇ ਲੋਕਾਂ ਨੂੰ ਦਨਿ-ਰਾਤ ਠੀਕਰੀ ਪਹਿਰਾ ਲਾਉਣ ਲਈ ਕਿਹਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਪਿੱਛੋਂ ਲਗਾਤਾਰ ਆ ਰਹੇ ਪਾਣੀ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਹੜ੍ਹ ਕੰਟਰੋਲ ਰੂਮ ਕਾਇਮ ਕਰ ਦਿੱਤੇ ਹਨ। ਡੀਸੀ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀਸੀ ਰਿਸ਼ੀਪਾਲ ਸਿੰਘ ਘੱਗਰ ਦਰਿਆ ’ਚ ਲਗਾਤਾਰ ਵੱਧ ਰਹੇ ਪਾਣੀ ਦਾ ਜਾਇਜ਼ਾ ਲੈਂਦੇ ਹੋਏ।

Advertisement

Advertisement
Tags :
ਕਾਰਨਘੱਗਰਘੱਗਰ ਵਿੱਚ ਪਾਣੀ ਵਧਣਘਬਰਾਉਣਪਾਣੀ:ਲੱਗੇਵਿੱਚ