ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਈ ਲੋਕਾਂ ਨੇ ਆਵਾਜਾਈ ਰੋਕੀ

06:52 AM Jul 03, 2024 IST
ਧਨੌਲਾ-ਬਡਬਰ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। -ਫੋਟੋ: ਪੰਜਾਬੀ ਟ੍ਰਿਬਿਊਨ

ਰਵਿੰਦਰ ਰਵੀ
ਧਨੌਲਾ, 2 ਜੁਲਾਈ
ਪਿੰਡ ਬਡਬਰ ਦੇ ਲੋਕਾਂ ਨੇ ਅੱਜ ਧਨੌਲਾ-ਬਡਬਰ ਸੰਗਰੂਰ ਮੁੱਖ ਮਾਰਗ ਜਾਮ ਕਰ ਕੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ। ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਲਾਏ ਜਾਮ ’ਚ ਭਾਰਤੀ ਕਿਸਾਨ ਯੂਨੀਅਨ ਦੀਆਂ ਬੀਬੀਆਂ ਤੋਂ ਇਲਾਵਾ ਪਿੰਡ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਜਾਮ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਬਲਾਕ ਬਰਨਾਲਾ ਦੇ ਆਗੂ ਬਲਦੇਵ ਸਿੰਘ ਬਡਬਰ ਅਤੇ ਇਸਤਰੀ ਆਗੂ ਬਿੰਦਰ ਕੌਰ ਪਤਨੀ ਮਲਕੀਤ ਸਿੰਘ ਨੇ ਕਿਹਾ ਕਿ ਬੀਤੀ 28 ਜੂਨ ਨੂੰ ਪਿੰਡ ਦੇ ਇਕ ਨੌਜਵਾਨ ਦੀ ਲਾਸ਼ ਸਰਕਾਰੀ ਸਕੂਲ ਦੇ ਬਾਹਰ ਲੱਗੇ ਟਰਾਂਸਫਾਰਮਰ ਨੇੜਿਓਂ ਮਿਲੀ ਸੀ। ਪਿੰਡ ਨਿਵਾਸੀਆਂ ਨੇ ਦੱਸਿਆ ਕਿ ਉਕਤ ਬੰਦਾ ਨਸ਼ੇ ਦਾ ਆਦੀ ਸੀ ਅਤੇ ਨਸ਼ੇ ਦੀ ਡੋਜ਼ ਜ਼ਿਆਦਾ ਲੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਦੀ ਬਜਾਏ ਉਸ ਦਾ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਉਕਤ ਲੜਕੇ ਦੇ ਸਸਕਾਰ ਵਾਲੇ ਦਿਨ ਵੀ ਪਿੰਡ ਦੇ ਕੁਝ ਨੌਜਵਾਨ ਬਾਹਰਲੇ ਨੌਜਵਾਨਾਂ ਨਾਲ ਰਲ ਕੇ ਨਸ਼ਾ ਵੇਚਦੇ ਵੇਖੇ ਗਏ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਨਸ਼ਾ ਇਸ ਕਦਰ ਆਮ ਹੈ ਕਿ ਕੁਝ ਔਰਤਾਂ ਵੀ ਨਾਲ ਰਲ ਕੇ ਨਸ਼ਾ ਵੇਚਣ ਦਾ ਕੰਮ ਕਰਨ ਦੇ ਰਾਹ ਪੈ ਗਈਆਂ ਹਨ। ਇੱਕਠ ’ਚ ਸ਼ਾਮਲ ਕਿਸਾਨ ਬੀਬੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਧਨੌਲਾ ਪੁਲੀਸ ਨੂੰ ਦਿੱਤੀ ਗਈ ­ਪਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਪੁਲੀਸ ਵੱਲੋਂ ਅਮਲ ’ਚ ਨਹੀਂ ਲਿਆਂਦੀ ਗਈ। ਕਿਸਾਨ ਬੀਬੀਆਂ ਨੇ ਕਿਹਾ ਕਿ ਜੇਕਰ ਜਲਦ ਪੁਲੀਸ ਨੇ ਨਸ਼ਾ ਤਸਕਰਾਂ ਨੂੰ ਨੱਥ ਨਾ ਪਾਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਧਨੌਲਾ ਦੇ ਮੁਖੀ ਲਖਵਿੰਦਰ ਸਿੰਘ ਨੇ ਕਿਹਾ ਕਿ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ­ ਭਾਵੇਂ ਉਸ ਦੀ ਜਿੰਨੀ ਮਰਜ਼ੀ ਪਹੁੰਚ ਹੋਵੇ। ਇਸ ਤੋਂ ਬਾਅਦ ਲੋਕ ਸ਼ਾਂਤ ਹੋਏ ਤੇ ਉਨ੍ਹਾਂ ਜਾਮ ਖੋਲ੍ਹਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਸ਼ਾ ਤਸਕਰਾਂ ਨੂੰ ਠੱਲ੍ਹ ਨਾ ਪਾਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

Advertisement

Advertisement
Advertisement