ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਬਾਤ ’ਚ ਨਾਜਾਇਜ਼ ਕਬਜ਼ਿਆਂ ਤੋਂ ਲੋਕ ਔਖੇ

08:41 AM Mar 28, 2024 IST
ਏਡੀਸੀ ਮੁਹਾਲੀ ਨੂੰ ਮੰਗ ਪੱਤਰ ਸੌਂਪਦੇ ਹੋਏ ਨੁਮਾਇੰਦੇ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 27 ਮਾਰਚ
ਇਥੋਂ ਦੇ ਪਿੰਡ ਦੌਲਤ ਸਿੰਘ ਵਾਲਾ ਭਬਾਤ ਦੀ ਮੁੱਖ ਸੜਕ ’ਤੇ ਲੱਗਦੀਆਂ ਰੇਹੜੀਆਂ-ਫੜ੍ਹੀਆਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਦੀ ਮੁੱਖ ਸੜਕ ਨਾਜਾਇਜ਼ ਸਬਜ਼ੀ ਮੰਡੀ ਦਾ ਰੂਪ ਧਾਰ ਲਿਆ ਹੈ। ਇਨ੍ਹਾਂ ਰੇਹੜੀਆਂ ਫੜਿਆਂ ਵਾਲਿਆਂ ਦੇ ਕਬਜ਼ਿਆਂ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਪੁਆਧ ਦੇ ਇਕ ਵਫ਼ਦ ਨੇ ਏਡੀਸੀ ਮੁਹਾਲੀ ਵਿਰਾਜ ਸ਼ਿਆਮਕਰਨ ਟਿੱਡਕੇ ਨੂੰ ਮੰਗ ਪੱਤਰ ਦਿੱਤਾ। ਪਿੰਡ ਵਾਸੀ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਅਮਰ ਸਿੰਘ, ਬੱਬਲੀ ਸ਼ਰਮਾ ਅਤੇ ਚਰਨ ਸਿੰਘ ਨੇ ਦੱਸਿਆ ਕਿ ਰੇਹੜੀ ਫੜ੍ਹੀ ਵਾਲੇ ਜਿਥੇ ਜੀਅ ਕਰਦਾ ਹੈ ਥਾਂ ਰੋਕ ਕੇ ਖੜ੍ਹ ਜਾਂਦੇ ਹਨ ਅਤੇ ਕੁਝ ਇੱਕ ਨੇ ਤਾਂ ਸੜਕ ਦੇ ਦੋਵੇਂ ਪਾਸੇ ਪੱਕੇ ਕਬਜ਼ੇ ਕਰ ਰੱਖੇ ਹਨ। ਰਾਹਗੀਰਾਂ ਨੂੰ ਰਾਹ ਨਾ ਮਿਲਣ ਕਾਰਨ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਹੈ। ਪਿੰਡ ਭਬਾਤ ਵਾਸੀਆਂ ਨੇ ਦੱਸਿਆ ਕਿ ਇਥੇ ਲੱਗਣ ਵਾਲੀ ਨਾਜਾਇਜ਼ ਸਬਜ਼ੀ ਮੰਡੀ ਕਾਰਨ ਲੋਕਾਂ ਨੂੰ ਕੋਈ ਰਾਹ ਨਹੀਂ ਮਿਲਦਾ। ਐਮਰਜੈਂਸੀ ਸਥਿਤੀ ਵੇਲੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ਹਾਦਸੇ ਵੀ ਵਾਪਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀ ਆਪਣੀ ਦਿਲਚਸਪੀ ਨਹੀਂ ਦਿਖਾ ਰਹੇ। ਇਸ ਸਬੰਧੀ ਨਗਰ ਕੌਂਸਲ ਜ਼ੀਰਕਪੁਰ ਦੇ ਕਾਰਜਸਾਧਕ ਅਫਸਰ ਅਸ਼ੋਕ ਪਥਰੀਆ ਨੇ ਕਿਹਾ ਕਿ ਨਾਜਾਇਜ਼ ਕਬਜ਼ੇ ਹਟਾਉਣ ਲਈ ਲਗਾਤਾਰ ਕਾਰਵਾਈ ਹੁੰਦੀ ਹੈ ਅਤੇ ਭਵਿੱਖ ਵਿੱਚ ਹੋਰ ਸਖ਼ਤੀ ਨਾਲ ਮੁਹਿੰਮ ਚਲਾਈ ਜਾਵੇਗੀ।

Advertisement

Advertisement
Advertisement