For the best experience, open
https://m.punjabitribuneonline.com
on your mobile browser.
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਦਾ ਸਾਥ ਦੇਣ ਲੋਕ: ਝੂੰਦਾਂ

07:14 AM May 09, 2024 IST
ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਦਾ ਸਾਥ ਦੇਣ ਲੋਕ  ਝੂੰਦਾਂ
ਪਿੰਡ ਧਲੇਰ ਕਲਾਂ ’ਚ ਇਕਬਾਲ ਸਿੰਘ ਝੂੰਦਾਂ ਦਾ ਸਨਮਾਨ ਕਰਦੇ ਹੋਏ ਬੀਬਾ ਜਾਹਿਦਾ ਸੁਲੇਮਾਨ।
Advertisement

ਮੁਕੰਦ ਸਿੰਘ ਚੀਮਾ
ਸੰਦੌੜ, 8 ਮਈ
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੰਗਰੂਰ ਤੋਂ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਅੱਜ ਮਾਲੇਰਕੋਟਲਾ ਹਲਕੇ ਦੇ ਪਿੰਡਾਂ ਧਲੇਰ ਕਲਾਂ, ਮਹੋਲੀ ਕਲਾਂ, ਮਾਣਕੀ ਆਦਿ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹੱਕੀ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਦੇ ਹਿੱਤਾਂ ਦੀ ਗੱਲ ਕੇਵਲ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਪੰਜਾਬ ਨੂੰ ਕੇਵਲ ਵੋਟ ਬੈਂਕ ਵਜੋਂ ਇਸਤੇਮਾਲ ਕਰ ਕੇ ਮੁੜ 5 ਸਾਲ ਤੱਕ ਲਾਵਾਰਿਸ ਛੱਡ ਦਿੰਦੀਆਂ ਹਨ ਪਰ ਅਕਾਲੀ ਦਲ ਹੀ ਇਕੋ ਇਕ ਸਿਆਸੀ ਜਮਾਤ ਹੈ, ਜਿਸਨੇ ਪੰਜਾਬ ਦੇ ਹੱਕਾਂ ਦੀ ਹਮੇਸ਼ਾ ਪਹਿਰੇਦਾਰੀ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਤਨਜ ਕਸਦਿਆਂ ਕਿਹਾ ਕਿ ਪੰਜਾਬ ਤੋਂ ਬਾਹਰ ਇਹ ਦੋਵੇਂ ਪਾਰਟੀਆਂ ਇਕਜੁੱਟ ਹੋ ਕੇ ਚੋਣਾਂ ਲੜ ਰਹੀਆਂ ਹਨ, ਜਦੋਂਕਿ ਪੰਜਾਬ ਵਿਚ ਅਲੱਗ ਅਲੱਗ ਚੋਣਾਂ ਲੜਨ ਦਾ ਡਰਾਮਾ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਮੂਰਖ ਬਣਾਉਣ ਵਾਲੀਆਂ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦੇ ਕੇ ਸਬਕ ਸਿਖਾਇਆ ਜਾਵੇ। ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਨੇ ਸ੍ਰੀ ਝੂੰਦਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਲਕਾ ਮਾਲੇਰਕੋਟਲਾ ਅੰਦਰ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕਰ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ, ਦਰਸ਼ਨ ਸਿੰਘ ਉਪਲ ਝਨੇਰ, ਸੁਲੇਮਾਨ ਨੋਨਾ, ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×