ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲੋਕ: ਝੂੰਦਾਂ

06:59 AM Aug 06, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਝੂੰਦਾਂ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਅਗਸਤ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾਣ ਵਾਲੀ ਬਰਸੀ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਹੋਈ। ਇਸ ਦੌਰਾਨ ਪਾਰਟੀ ਦੇ ਕੋਰ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ, ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਾਰਟੀ ਬੁਲਾਰੇ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੇ ਇਕਬਾਲਜੀਤ ਸਿੰਘ ਪੂਨੀਆਂ ਆਦਿ ਆਗੂ ਸ਼ਾਮਲ ਹੋਏ।
ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਕੋਰ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 20 ਅਗਸਤ ਨੂੰ ਸੰਤ ਲੌਂਗੋਵਾਲ ਦੀ ਬਰਸੀ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿੱਚ ਮਨਾਈ ਜਾਵੇਗੀ ਜਿਸ ਦੀਆਂ ਤਿਆਰੀਆਂ ਸਬੰਧੀ ਹਲਕਾ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਮਾਲੇਰਕੋਟਲਾ, ਅਮਰਗੜ੍ਹ ਤੇ ਧੂਰੀ ਹਲਕਿਆਂ ਦੀ ਮੀਟਿੰਗ ਅਤੇ 15 ਅਗਸਤ ਨੂੰ ਲਹਿਰਾਗਾਗਾ, ਦਿੜਬਾ ਅਤੇ ਸੁਨਾਮ ਹਲਕਿਆਂ ਦੀ ਮੀਟਿੰਗ ਹੋਵੇਗੀ। ਬਰਸੀ ’ਚ ਵੱਡਾ ਇਕੱਠ ਕਰਨ ਲਈ ਹਰ ਵਿਧਾਨ ਸਭਾ ਹਲਕੇ ਨੂੰ 50 ਬੱਸਾਂ ਲਗਾਈਆਂ ਗਈਆਂ ਹਨ। ਉਨ੍ਹਾਂ ਬਾਗੀਆਂ ’ਤੇ ਵਰ੍ਹਦਿਆਂ ਕਿਹਾ ਕਿ ਜਿਹੜੇ ਲੋਕ ਕਿਸੇ ਹੋਰ ਦੇ ਹੱਥਾਂ ’ਚ ਖੇਡ ਕੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ, ਉਨ੍ਹਾਂ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ। ਮੀਟਿੰਗ ’ਚ ਅਕਾਲੀ ਆਗੂ ਰਾਜਿੰਦਰ ਦੀਪਾ ਸੁਨਾਮ, ਇਕਬਾਲਜੀਤ ਸਿੰਘ ਪੂਨੀਆਂ, ਐਸਜੀਪੀਸੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਹਥਨ, ਨਰੇਸ਼ ਕੁਮਾਰ ਆਦਿ ਆਗੂ ਸ਼ਾਮਲ ਸਨ।

Advertisement

Advertisement
Advertisement