ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੋਟੇ-ਮੋਟੇ ਮਸਲਿਆਂ ਨੂੰ ਆਪਸ ’ਚ ਮਿਲ ਬੈਠ ਕੇ ਹੱਲ ਕਰਨ ਲੋਕ: ਬਲਕਾਰ ਸਿੱਧੂ

09:42 AM Jul 11, 2024 IST
ਸੇਲਬਰਾਹ ਵਿਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਬਲਕਾਰ ਸਿੱਧੂ। -ਫੋਟੋ: ਮਰਾਹੜ

ਪੱਤਰ ਪ੍ਰੇਰਕ
ਭਾਈ ਰੂਪਾ, 10 ਜੁਲਾਈ
ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਲੋਕ ਭਲਾਈ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਨੇੜੇ ਵਿਸ਼ੇਸ਼ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਹੋਰ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਹ ਗੱਲਾਂ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਸੇਲਬਰਾਹ ਵਿਖੇ ਲਾਏ ਗਏ ਲੋਕ ਭਲਾਈ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਛੋਟੇ-ਮੋਟੇ ਮਸਲਿਆਂ ਨੂੰ ਆਪਸ ‘ਚ ਮਿਲ ਬੈਠ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ।
ਕੈਂਪ ਦੌਰਾਨ ਪਿੰਡ ਸੇਲਬਰਾਹ ਤੋਂ ਇਲਾਵਾ ਸਿਧਾਣਾ, ਕਾਲੋਕੇ, ਗੁੰਮਟੀ ਕਲਾਂ ਤੇ ਹਰਨਾਮ ਸਿੰਘ ਵਾਲਾ ਦੇ ਲੋਕ ਆਪਣੀਆਂ ਮੁਸ਼ਕਲਾਂ ਲੈ ਕੇ ਪਹੁੰਚੇ ਜਿਨ੍ਹਾਂ ’ਚੋਂ ਕਾਫੀ ਸਮੱਸਿਆਵਾਂ ਦਾ ਵਿਧਾਇਕ ਸਿੱਧੂ ਨੇ ਮੌਕੇ ’ਤੇ ਨਿਪਟਾਰਾ ਕੀਤਾ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡੀਸੀ ਲਤੀਫ ਅਹਿਮਦ, ਐੱਸਡੀਐਮ ਫੂਲ ਕੰਵਰਜੀਤ ਸਿੰਘ ਮਾਨ, ਤਹਿਸੀਲਦਾਰ ਨਵਜੀਵਨ ਛਾਬੜਾ, ਨਾਇਬ ਤਹਿਸੀਲਦਾਰ ਬੀਰਬਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement