ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੱਕ ਮਾਰਨ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਉਣ ਲੋਕ: ਸਿਮਰਨਜੀਤ ਮਾਨ

09:06 AM May 24, 2024 IST

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 23 ਮਈ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਮਹਿਲਾਂ ਚੌਕ ਵਿੱਚ ਚੋਣ ਪ੍ਰਚਾਰ ਕੀਤਾ| ਇਸ ਦੌਰਾਨ ਪਿੰਡ ਵਾਸੀਆਂ ਨੇ ਸਿਮਰਨਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ ਕਰਦਿਆਂ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ। ਸਿਮਰਨਜੀਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਹੱਕ ਮਾਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਹੁਣ ਸਬਕ ਸਿਖਾਉਣ ਦਾ ਸਹੀ ਸਮਾਂ ਹੈ। ਹੱਕ ਮੰਗਦੇ ਲੋਕਾਂ ਉੱਪਰ ਜੋ ਸਰਕਾਰਾਂ ਵਲੋਂ ਜ਼ੁਲਮ ਕੀਤੇ ਗਏ ਹਨ, ਨੂੰ ਯਾਦ ਰੱਖਿਆ ਜਾਵੇ ਅਤੇ ਆਪਣੀ ਵੋਟ ਰੂਪੀ ਤਾਕਤ ਨਾਲ ਸਬਕ ਸਿਖਾਇਆ ਜਾਵੇ। ਉਨ੍ਹਾਂ ਲੋਕ ਹੱਕਾਂ ਦੀ ਰਾਖੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੜ੍ਹਬਾ ਹਲਕੇ ਦੇ ਪਿੰਡ ਛਾਜਲੀ ਅਤੇ ਕੋਹਰੀਆਂ ਵਿੱਚ ਭਰਵੇਂ ਇਕੱਠਾ ਨੂੰ ਸੰਬੋਧਨ ਕੀਤਾ। ਮਾਨ ਨੇ ਕਿਹਾ ਕਿ ਹੁਣ ਵੋਟਾਂ ਲੈਣ ਲਈ ਕਾਂਗਰਸ, ਭਾਜਪਾ ਤੇ ‘ਆਪ’ ਸਮੇਤ ਹੋਰ ਪਾਰਟੀਆਂ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ਉੱਪਰ ਯਕੀਨ ਨਾ ਕੀਤਾ ਜਾਵੇ। ਮਾਨ ਨੇ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਮੇਂ ਅਤੇ ਪੈਸੇ ਦੀ ਘਾਟ ਕਰਕੇ ਜੋ ਕੰਮ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਨਾਲ ਹੋਣ ਵਾਲੀ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।

Advertisement

Advertisement
Advertisement