ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਨੂੰ ਸਬਕ ਸਿਖਾਉਣ ਲੋਕ: ਬਹਿਰੂ
10:37 AM Mar 31, 2024 IST
Advertisement
ਪਾਤੜਾਂ: ਕਿਰਸਾਨੀ ਨੂੰ ਬਚਾਉਣ ਲਈ ਪੰਜਾਬ ਹਰਿਆਣਾ ਦੇ ਬਾਰਡਰਾਂ ’ਤੇ ਡੇਢ ਮਹੀਨੇ ਤੋਂ ਸੰਘਰਸ਼ ਜਾਰੀ ਹਨ। ਇੱਥੇ ਢਾਬੀ ਗੁੱਜਰਾਂ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇੰਡੀਆ ਫਾਰਮਜ਼ ਐਸੋਸੀਏਸ਼ਨ ਦੇ ਮੁਖੀ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਚੋਣ ਮਨਰੋਥ ਪੱਤਰ ਵਿੱਚ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੇ ਵਾਅਦੇ ਕਰਕੇ ਭਾਜਪਾ ਨੇ ਸੱਤਾ ਪ੍ਰਾਪਤ ਕਰਨ ਉਪਰੰਤ ਰਿਪੋਰਟ ਨੂੰ ਲਾਗੂ ਨਾ ਕਰਕੇ ਕਿਸਾਨਾਂ ਨਾਲ ਵਾਅਦਾਖਿਲਾਫੀ ਕੀਤੀ ਹੈ ਜਿਸ ਦਾ ਸਬਕ ਸਿਖਾਉਣ ਲਈ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮੰਗਾਂ ਨਹੀਂ ਜਾਂਦੀਆਂ। -ਪੱਤਰ ਪ੍ਰੇਰਕ
Advertisement
Advertisement
Advertisement