ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ’ਤੇ ਭਰੋਸਾ: ਨਾਪਾ
08:28 AM May 23, 2024 IST
Advertisement
ਪੱਤਰ ਪ੍ਰੇਰਕ
ਰਤੀਆ, 22 ਮਈ
ਵਿਧਾਇਕ ਲਕਸ਼ਮਣ ਨਾਪਾ ਨੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਿੰਡ ਦਾਦੂਪੁਰ ਅਤੇ ਕਲੋਠਾ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ’ਤੇ ਪੂਰਾ ਭਰੋਸਾ ਹੈ, ਇਸ ਲਈ ਦੇਸ਼ ਉਸ ਦੀ ਜਿੱਤ ਦੀ ਗਾਰੰਟੀ ਲੈ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਚੋਣ ਲੜਨ ਲਈ ਕੋਈ ਮੁੱਦਾ ਨਹੀਂ ਹੈ। ਵਿਰੋਧੀ ਪਾਰਟੀਆਂ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਉਹ ਚੰਗੀ ਤਰ੍ਹਾਂ ਜਾਣਦੇ ਹਨ ਤੇ ਵਿਰੋਧੀ ਪਾਰਟੀਆਂ ਦੇ ਜਾਲ ਵਿਚ ਫਸਣ ਵਾਲੇ ਨਹੀਂ ਹਨ। ਵਿਧਾਇਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਯੋਗ ਅਗਵਾਈ ਵਿੱਚ ਦੇਸ਼ ਨੇ ਤਰੱਕੀ ਦੇ ਨਵੇਂ ਆਯਾਮ ਸਥਾਪਿਤ ਕੀਤੇ ਹਨ। ਇਸ ਮੌਕੇ ਭਾਜਪਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Advertisement
Advertisement