ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਵੱਲੋਂ ਦਿੱਤੀਆਂ ਸਹੂਲਤਾਂ ਤੋਂ ਲੋਕ ਅਣਜਾਣ: ਲਾਲਪੁਰਾ

05:44 AM Nov 25, 2024 IST
ਕੈਂਪ ਦੌਰਾਨ ਲੋਕਾਂ ਦੇ ਫਾਰਮ ਭਰਦੇ ਹੋਏ ਭਾਜਪਾ ਵਾਲੰਟੀਅਰ।

ਪੱਤਰ ਪ੍ਰੇਰਕ
ਰੂਪਨਗਰ, 24 ਨਵੰਬਰ
ਭਾਜਪਾ ਰੂਪਨਗਰ ਇਕਾਈ ਵੱਲੋਂ ਘਾੜ ਇਲਾਕੇ ਦੇ ਪਿੰਡ ਹਰੀਪੁਰ ਵਿੱਚ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਤੋਂ ਜਾਣੂ ਕਰਾਉਣ ਲਈ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਦੀ ਦੇਖ-ਰੇਖ ਅਧੀਨ ਲਗਾਏ ਗਏ ਕੈਂਪ ਦੌਰਾਨ 250 ਦੇ ਕਰੀਬ ਲੋਕਾਂ ਵੱਲੋਂ ਵੱਖ ਵੱਖ ਸਕੀਮਾਂ ਸਬੰਧੀ ਫਾਰਮ ਭਰੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਪਰ ਪੇਂਡੂ ਖੇਤਰ ਦੇ ਬਹੁਤੇ ਲੋਕ ਕੇਂਦਰੀ ਸਕੀਮਾਂ ਸਬੰਧੀ ਅਜੇ ਵੀ ਅਣਜਾਣ ਹੋਣ ਕਾਰਨ ਉਨ੍ਹਾਂ ਦੀ ਪਾਰਟੀ ਵੱਲੋਂ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਭਾਜਪਾ ਆਗੂ ਜਤਿੰਦਰ ਸਿੰਘ (ਰਾਵਣ), ਕੈਪਟਨ ਮੁਲਤਾਨ ਸਿੰਘ ਬੜੀ, ਹੇਤ ਰਾਮ, ਅਮਰੀਕ ਸਿੰਘ, ਹਰਮੇਸ਼ ਸਿੰਘ ਬਾਹਮਣ ਵਾਲਾ, ਡੀਸੀ ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਨਰਾਤਾ ਸਿੰਘ, ਸੱਜਣ ਸਿੰਘ ਸਰਪੰਚ ਹਰੀਪੁਰ, ਗੁਰਦੀਪ ਸਿੰਘ ਬਾਹਮਣ ਵਾਲਾ, ਤਜਿੰਦਰ ਸਿੰਘ ਤੇਜੀ, ਬਾਬੂ, ਚਰਨਜੀਤ ਸਿੰਘ ਚੰਨੀ ਆਦਿ ਹਾਜ਼ਰ ਸਨ।

Advertisement

Advertisement