For the best experience, open
https://m.punjabitribuneonline.com
on your mobile browser.
Advertisement

ਭਾਜਪਾ ਤੋਂ ਦੁਖੀ ਜਨਤਾ ਕਰੇਗੀ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ: ਸ਼ੈਲਜਾ

07:55 AM May 06, 2024 IST
ਭਾਜਪਾ ਤੋਂ ਦੁਖੀ ਜਨਤਾ ਕਰੇਗੀ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ  ਸ਼ੈਲਜਾ
ਕਾਂਗਰਸੀ ਉਮੀਦਵਾਰ ਕੁਮਾਰੀ ਸ਼ੈਲਜਾ ਵੋਟਰਾਂ ਨੂੰ ਮਿਲਦੀ ਹੋਈ।
Advertisement

ਪ੍ਰਭੂ ਦਿਆਲ
ਸਿਰਸਾ, 5 ਮਈ
ਲੋਕ ਸਭਾ ਹਲਕਾ ਸਿਰਸਾ ਤੋਂ ਕਾਂਗਰਸ ਦੀ ਉਮੀਦਵਾਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਮੋਦੀ ਸਰਕਾਰ ਤੋਂ ਲੋਕ ਦੁੱਖੀ ਹਨ ਅਤੇ ਹੁਣ ਵੋਟ ਦੀ ਚੋਟ ਨਾਲ ਭਾਜਪਾ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾਉਣਗੇ। ਉਹ ਸਿਰਸਾ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਚੋਣ ਜਲਸਿਆਂ ਤੇ ਨੁੱਕੜ ਸਭਾਵਾਂ ’ਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਕੁਮਾਰੀ ਸ਼ੈਲਜਾ ਨੇ ਲੋਕਾਂ ਨੂੰ ਵੋਟਾਂ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਦੇਸ਼ ਪਿੱਛੇ ਨੂੰ ਗਿਆ ਹੈ। ਕਿਸਾਨ, ਮਜ਼ਦੂਰ, ਨੌਜਵਾਨ, ਕਰਮਚਾਰੀ, ਆਂਗਣਵਾੜੀ ਵਰਕਰ ਆਦਿ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਸੰਘਰਸ਼ ਕਰਨਾ ਪਿਆ ਪਰ ਹਉਮੈ ਵਿਚ ਡੁੱਬੀ ਇਸ ਸਰਕਾਰ ਨੇ ਲੋਕਾਂ ਦੇ ਸੰਘਰਸ਼ਾਂ ਨੂੰ ਅਣਗੌਲਿਆਂ ਹੀ ਕੀਤੀ ਰੱਖਿਆ। ਉਨ੍ਹਾਂ ਕਿਹਾ ਕਿ ਅੱਜ ਸਿਰਸਾ ਹੀ ਨਹੀਂ ਦੇਸ਼ ਬਦਲਾਅ ਲਈ ਤਿਆਰ ਹੈ ਅਤੇ ਬਦਲਾਅ ਜ਼ਰੂਰ ਆਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੂਰੇ ਦੇਸ਼ ਵਿੱਚ ਕਾਂਗਰਸ ਦੀ ਜ਼ਬਰਦਸਤ ਲਹਿਰ ਚੱਲ ਰਹੀ ਹੈ। ਕਿਸਾਨਾਂ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਕਿਸਾਨਾਂ ਦੀਆਂ ਐਮਐਸਪੀ ਸਮੇਤ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਮਹਿਲਾਵਾਂ ਨੂੰ ਸਰਕਾਰੀ ਨੌਕਰੀਆਂ ’ਚ ਪੰਜਾਹ ਫੀਸਦੀ ਕੋਟਾ ਦਿੱਤਾ ਜਾਵੇਗਾ ਅਤੇ ਗਰੀਬ ਪਰਿਵਾਰ ਦੀ ਇਕ ਮਹਿਲਾ ਨੂੰ ਇਕ ਲੱਖ ਰੁਪਏ ਸਾਲਾਨਾ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਜਰਨੈਲ ਸਿੰਘ ਸਮੇਤ ਕਈ ਕਾਂਗਰਸੀ ਆਗੂ ਉਨ੍ਹਾਂ ਨਾਲ ਮੌਜੂਦ ਸਨ।

Advertisement

Advertisement
Author Image

Advertisement
Advertisement
×