ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ’ਚ ਭਾਜਪਾ ਤੋਂ ਖਲਾਸੀ ਚਾਹੁੰਦੇ ਨੇ ਲੋਕ: ਅਭੈ ਚੌਟਾਲਾ

11:10 AM Jul 21, 2024 IST
ਜਨ ਸੰਪਰਕ ਮੁਹਿੰਮ ਦੌਰਾਨ ਅਭੈ ਸਿੰਘ ਚੌਟਾਲਾ ਤੇ ਹੋਰ ਆਗੂ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 20 ਜੁਲਾਈ
ਇੰਡੀਅਨ ਨੈਸ਼ਨਲ ਲੋਕ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਏਲਨਾਬਾਦ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਭਾਜਪਾ ਹਰ ਮੋਰਚੇ ’ਚ ਫੇਲ੍ਹ ਸਾਬਤ ਹੋਈ ਹੈ। ਲੋਕ ਇਸ ਸਰਕਾਰ ਤੋਂ ਦੁਖੀ ਹਨ ਅਤੇ ਇਸ ਤੋਂ ਖਲਾਸੀ ਚਾਹੁੰਦੇ ਹਨ। ਆਗਾਮੀ ਵਿਧਾਨ ਸਭਾ ਚੋਣਾਂ ’ਚ ਲੋਕ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਉਨ੍ਹਾਂ ਅੱਜ ਆਪਣੇ ਜਨ ਸੰਪਰਕ ਮੁਹਿੰਮ ਦੌਰਾਨ ਪਿੰਡ ਮਾਖੋਸਰਾਣੀ, ਰੁਪਾਣਾ ਬਿਸ਼ਨੋਈਆਂ, ਚਾਹਰਵਾਲਾ, ਜੋਗੀਵਾਲਾ, ਰਾਮਪੁਰਾ ਬਾਗੜੀਆਂ, ਕਾਗਦਾਣਾ ਆਦਿ ਸਮੇਤ ਕਈ ਪਿੰਡਾਂ ’ਚ ਜਲਸਿਆਂ ਨੂੰ ਸੰਬੋਧਨ ਕੀਤਾ। ਭਾਜਪਾ ’ਤੇ ਵਰ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਸਬਕਾ ਸਾਥ ਸਬਕਾ ਵਿਕਾਸ ਦਾ ਨਾਅਰਾ ਦੇਣ ਵਾਲੀ ਭਾਜਪਾ ਨੇ ਵਿਕਾਸ ਦੇ ਮਾਮਲੇ ਵਿੱਚ ਹਰ ਖੇਤਰ ਨਾਲ ਹਮੇਸ਼ਾ ਵਿਤਕਰਾ ਕੀਤਾ ਹੈ, ਜਿਸ ਕਾਰਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਝੂਠੇ ਐਲਾਨ ਕਰਕੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਹ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਐਲਾਨਾਂ ਨੂੰ ਬਦਲੇ ਹੋਏ ਢੰਗ ਨਾਲ ਪੇਸ਼ ਕਰ ਰਹੇ ਹਨ। ਅਭੈ ਚੌਟਾਲਾ ਨੇ ਕਿਹਾ ਕਿ ਇਲਾਕੇ ਵਿੱਚ ਨਰਮੇ ਨੂੰ ਪਈ ਗੁਲਾਬੀ ਸੁੰਡੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਕਿਸਾਨਾਂ ਦੀ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ’ਤੇ ਭਰੋਸਾ ਨਹੀਂ ਕਰਦੇ, ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਨੈਲੋ-ਬਸਪਾ ਗੱਠਜੋੜ ਹੀ ਦੀ ਹੀ ਸਰਕਾਰ ਬਣੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਇਨੈਲੋ ਸੂਬਾ ਪੱਧਰ ’ਤੇ ਵਿਸ਼ਾਲ ਰੈਲੀ ਕਰਕੇ ਭਾਜਪਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਫੈਸਲਾ ਲਿਆ ਜਾਵੇਗਾ।

Advertisement

Advertisement
Advertisement