For the best experience, open
https://m.punjabitribuneonline.com
on your mobile browser.
Advertisement

ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ’ਤੇ ਲੋਕ ਭਲਾਈ ਪਾਰਟੀ ਨੇ ਉਠਾਏ ਸਵਾਲ

09:16 AM Apr 08, 2024 IST
ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ’ਤੇ ਲੋਕ ਭਲਾਈ ਪਾਰਟੀ ਨੇ ਉਠਾਏ ਸਵਾਲ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਲਵੰਤ ਸਿੰਘ ਰਾਮੂਵਾਲੀਆ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 7 ਅਪਰੈਲ
ਲੋਕ ਭਲਾਈ ਪਾਰਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਉਸ ਪਾਰਟੀ ਦੀ ਹਮਾਇਤ ਕੀਤੀ ਜਾਵੇਗੀ ਜੋ ਪੰਜਾਬ ਨੂੰ ਚਿੰਬੜੀਆਂ ਬਿਮਾਰੀਆਂ ਦਾ ਹੱਲ ਕੱਢਣ ਲਈ ਕੋਈ ਠੋਸ ਕਦਮ ਚੁੱਕੇਗੀ। ਅੱਜ ਰਾਜਗੁਰੂ ਨਗਰ ਸਥਿਤ ਪਾਰਟੀ ਦਫ਼ਤਰ ਵਿੱੱਚ ਪੰਜਾਬ ਭਰ ਤੋਂ ਪੁੱਜੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਦੌਰਾਨ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਪੰਜਾਬ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁੱਖ ਦੀ ਗੱਲ ਹੈ ਕਿ ਪਿਛਲੇ 35 ਸਾਲ ਦੌਰਾਨ ਕਿਸੇ ਵੀ ਰਾਜਸੀ ਪਾਰਟੀ ਨੇ ਇਨ੍ਹਾਂ ਬਿਮਾਰੀਆਂ ਦਾ ਹੱਲ ਨਹੀਂ ਕੱਢਿਆ ਸਗੋਂ ਉਲਟਾ ਉਨ੍ਹਾਂ ਲੋਕਾਂ ਦਾ ਸਾਥ ਦਿੱਤਾ ਹੈ ਜੋ ਇਹ ਬਿਮਾਰੀਆਂ ਪੈਦਾ ਕਰ ਰਹੇ ਹਨ।
ਸ੍ਰੀ ਰਾਮੂਵਾਲੀਆ ਨੇ ਦੱਸਿਆ ਕਿ ਲੋਕ ਭਲਾਈ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਲੋਕ ਮਸਲਿਆਂ ਦੇ ਹੱਲ ਲਈ ਮੈਦਾਨ ਵਿੱਚ ਨਿੱਤਰੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਆਪਣਾ ਘਰ ਤੇ ਜਾਇਦਾਦ ਵੇਚ ਕੇ ਵਿਦੇਸ਼ਾਂ ਵੱਲ ਜਾ ਰਹੀ ਹੈ ਜਦਕਿ ਧੋਖੇਬਾਜ਼ ਟਰੈਵਲ ਏਜੰਟ ਉਨ੍ਹਾਂ ਦੇ ਖੂਨ ਪਸੀਨੇ ਦੀ ਕਮਾਈ ਲੁੱਟ ਰਹੇ ਹਨ। ਸਾਡੀ ਤ੍ਰਾਸਦੀ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਟਰੈਵਲ ਏਜੰਟਾਂ ਦੇ ਵਿਰੋਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਉਲਟਾ ਟਰੈਵਲ ਏਜੰਟਾਂ ਦਾ ਵਿਰੋਧ ਕਰਨ ਵਾਲਿਆਂ ਦਾ ਸ਼ਿਕੰਜਾ ਕਸਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਸੇ ਵੀ ਮੈਂਬਰ ਨੇ ਆਵਾਜ਼ ਬੁਲੰਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਸ਼ਰਾਬ, ਭੂਮੀ, ਰੇਤ, ਕੇਬਲ, ਬੱਸ, ਹੋਟਲ ਅਤੇ ਟਰੈਵਲ ਏਜੰਟ ਮਾਫ਼ੀਆ ਦੀ ਸਰਪ੍ਰਸਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਗਿਣਤੀ ਲਗਾਤਾਰ ਸਰਕਾਰੀ ਨੌਕਰੀਆਂ ਵਿੱਚ ਘੱਟ ਰਹੀ ਹੈ ਅਤੇ ਚੰਡੀਗੜ੍ਹ ਲਈ 60 : 40 ਦਾ ਫਾਰਮੂਲਾ ਵੀ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਧਾਰਮਿਕ ਤਖਤਾਂ ਦੇ ਜਥੇਦਾਰਾਂ ਨੂੰ ਵੀ ਰਾਜਨੀਤੀ ਦਾ ਹੁਕਮ ਮੰਨਣ ਵੱਲ ਤੋਰਿਆ ਜਾ ਰਿਹਾ ਹੈ।

Advertisement

Advertisement
Author Image

Advertisement
Advertisement
×