ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਟਕ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

07:14 AM Apr 24, 2024 IST
ਨੁੱਕੜ ਨਾਟਕ ਦੀ ਪੇਸ਼ਕਾਰੀ ਦੌਰਾਨ ਨੂਰ ਆਰਟ ਗਰੁੱਪ ਬਠਿੰਡਾ ਦੀ ਟੀਮ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਅਪਰੈਲ
ਸੰਗਰੂਰ ਜ਼ਿਲ੍ਹੇ ਵਿੱਚ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਕਰਨ ਲਈ ਪ੍ਰੇਰਨ ਦੇ ਉਦੇਸ਼ ਨਾਲ ਨੁੱਕੜ ਨਾਟਕ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ ਵਿੱਚ ਨੂਰ ਆਰਟ ਗਰੁੱਪ ਬਠਿੰਡਾ ਦੀ ਟੀਮ ਵੱਲੋਂ ਨੁੱਕੜ ਨਾਟਕ ਖੇਡਣ ਦੀ ਸ਼ੁਰੂਆਤ ਕੀਤੀ ਗਈ।
ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਦੱਸਿਆ ਕਿ 1 ਜੂਨ ਨੂੰ ਲੋਕ ਸਭਾ ਦੀਆਂ ਆਮ ਚੋਣਾਂ ਲਈ ਹੋਣ ਵਾਲੀ ਵੋਟਿੰਗ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਚੇਤਨ ਕੀਤਾ ਜਾ ਰਿਹਾ ਹੈ। ਵਿਨੀਤ ਕੁਮਾਰ ਨੇ ਦੱਸਿਆ ਕਿ ਸੰਗਰੂਰ ਦੇ ਨਾਲ-ਨਾਲ ਭਵਾਨੀਗੜ੍ਹ, ਚੀਮਾ, ਧੂਰੀ, ਦਿੜ੍ਹਬਾ, ਖਨੌਰੀ, ਲਹਿਰਾਗਾਗਾ, ਮੂਣਕ, ਸ਼ੇਰਪੁਰ, ਸੂਲਰ ਘਰਾਟ ਅਤੇ ਸੁਨਾਮ ਵਿਖੇ ਵੀ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਮਤਦਾਨ ਲਈ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਡੀ.ਈ.ਓ. ਪ੍ਰੀਤ ਇੰਦਰ ਘਈ ਵੀ ਹਾਜ਼ਰ ਸਨ।

Advertisement

Advertisement
Advertisement