ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਰ ਕਮੇਟੀ ਦੇ ਫ਼ੈਸਲੇ ਤੋਂ ਭੱਜੇ ਲੋਕ ਪਾਰਟੀ ਨੂੰ ਕਰ ਰਹੇ ਨੇ ਬਦਨਾਮ: ਸ਼ਰਮਾ

07:11 AM Jul 06, 2024 IST
ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਐੱਨਕੇ ਸ਼ਰਮਾ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 5 ਜੁਲਾਈ
ਅਕਾਲੀ ਦਲ ਬਾਦਲ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਰਹੇ ਐੱਨਕੇ ਸ਼ਰਮਾ ਨੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਪਾਤੜਾਂ ਵਿੱਚ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਕੇ ਪਾਰਟੀ ਦੀ ਇਕਜੁੱਟਤਾ ਅਪੀਲ ਅਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਫ਼ੈਸਲਾ ਹੋਇਆ ਸੀ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬੀ ਬੋਲਦੇ ਇਲਾਕੇ, ਚੰਡੀਗੜ੍ਹ ਪੰਜਾਬ ਨੂੰ ਦੇਣ, ਪਾਣੀਆਂ ਦੇ ਮਸਲੇ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਦੀਆਂ ਮੰਗਾਂ ਅਤੇ ਰਾਜਾਂ ਨੂੰ ਵੱਧ ਅਧਿਕਾਰਾਂ ਦੀ ਗੱਲ ਕਰਨੀ ਹੈ। ਜਿਹੜੀ ਪਾਰਟੀ ਇਨ੍ਹਾਂ ਅਸੂਲਾਂ ’ਤੇ ਪਹਿਰਾ ਨਹੀਂ ਦਿੰਦੀ ਅਕਾਲੀ ਦਲ ਉਸ ਨਾਲ ਸਮਝੌਤਾ ਨਹੀਂ ਕਰੇਗਾ। ਇਸ ਫੈਸਲੇ ਵਿਰੁੱਧ ਭਾਜਪਾ ਨਾਲ ਚੋਣ ਸਮਝੌਤੇ ਦਾ ਦਬਾਅ ਪਾਉਣ ਵਾਲੇ ਅਤੇ ਲੋਕਾਂ ਵੱਲੋਂ ਨਕਾਰੇ ਅੱਜ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ ਜਦੋਂਕਿ ਅਕਾਲੀ ਦਲ ਅਸੂਲਾਂ ’ਤੇ ਖੜ੍ਹਾ ਹੈ। ਉਨ੍ਹਾਂ ਚੰਦੂਮਾਜਰਾ ਦੀ ਵੀ ਆਲੋਚਨਾ ਕੀਤੀ।ਇਸ ਮੌਕੇ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਪੀਏਸੀ ਜਗਮੀਤ ਸਿੰਘ ਹਰਿਆਊ ਹਾਜ਼ਰ ਸਨ।

Advertisement

‘ਪਾਰਟੀ ਨਾਲ ਖੜ੍ਹਨ ਦੇ ਮੌਕੇ ਛੱਡਣ ਵਾਲਿਆਂ ਨੇ ਚੰਗਾ ਨਹੀਂ ਕੀਤਾ’

ਪਟਿਆਲਾ (ਪੱਤਰ ਪ੍ਰੇਰਕ): ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਐੱਨਕੇ ਸ਼ਰਮਾ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ। ਇਸ ਵੇਲੇ ਅਕਾਲੀ ਆਗੂਆਂ ਨਾਲ ਮੀਟਿੰਗ ਵਿੱਚ ਉਨ੍ਹਾਂ ਸਾਰਿਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ‌ਦਾ ਸੁਨੇਹਾ ਦਿੰਦਿਆਂ ਕਿਹਾ ਕਿ ਕੁਝ ਕੁ ਆਗੂਆਂ ਦੇ ਪਾਰਟੀ ਛੱਡਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ ਸਗੋਂ ਵਕਤ ’ਤੇ ਬੰਦਿਆਂ ਦੀ ਪਰਖ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਹਮੇਸ਼ਾ ਅਕਾਲੀ ਦਲ ਨੇ ਅਕਾਲੀ ਦਲ ਦੇ ਆਗੂਆਂ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ, ਇਸ ਵਿਚ ਕੋਈ ਸ਼ੱਕ ਨਹੀਂ ਹੈ ਪਰ ਪਾਰਟੀ ਨਾਲ ਜਦੋਂ ਖੜ੍ਹਨ ਦਾ ਮੌਕਾ ਸੀ ਉਸ ਵੇਲੇ ਕਿਸੇ ਵੀ ਆਗੂ ਨੂੰ ਭੱਜਣਾ ਨਹੀਂ ਚਾਹੀਦਾ ਸੀ। ਇਸ ਵੇਲੇ ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਪਟਿਆਲਾ ਤੋਂ ਚੋਣ ਲੜਨ ਲਈ ਕਿਹਾ ਸੀ ਪਰ ਉਹ ਇੱਥੇ ਚੋਣ ਲੜਨ ਲਈ ਤਿਆਰ ਨਹੀਂ ਸਨ।

Advertisement
Advertisement