For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਬਾਦਲ ਨੂੰ ਹਰਾਉਣਗੇ ਲੋਕ: ਖੁੱਡੀਆਂ

07:51 AM Apr 23, 2024 IST
ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਬਾਦਲ ਨੂੰ ਹਰਾਉਣਗੇ ਲੋਕ  ਖੁੱਡੀਆਂ
ਮਾਨਸਾ ਵਿਖੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਦੇ ਹੋਏ ਬੈਂਕ ਮੁਲਾਜ਼ਮ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 22 ਅਪਰੈਲ
ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਵਾਰ ਹਰਸਿਮਰਤ ਕੌਰ ਬਾਦਲ ਦਾ ਚੌਥੀ ਵਾਰ ਚੋਣ ਜਿੱਤਣ ਦਾ ਗਰੂਰ ਇਸ ਖੇਤਰ ਦੇ ਲੋਕ ਤੋੜ ਦੇਣਗੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਬਠਿੰਡਾ ਲੋਕ ਸਭਾ ਤੋਂ ਵੀ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਅੱਜ ਇਥੇ ਬਾਅਦ ਦੁਪਹਿਰ ਵੱਖ-ਵੱਖ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਸ੍ਰੀ ਖੁੱਡੀਆਂ ਨੇ ਕਿਹਾ ਕਿ ਉਹ ਸਧਾਰਨ ਪਰਿਵਾਰ ਵਿੱਚੋਂ ਹਨ ਅਤੇ ਲੋੜ ਪੈਣ ’ਤੇ ਕਿਸੇ ਸਮੇਂ ਵੀ ਉਨ੍ਹਾਂ ਨਾਲ ਗੱਲ ਕੀਤੀ ਜਾ ਸਕਦੀ ਹੈ,ਜਦੋਂ ਕਿ ਰਵਾਇਤੀ ਪਾਰਟੀਆਂ ਦੇ ਉਮੀਦਵਾਰ ਸ਼ਾਹੀ ਅਤੇ ਵੱਡੇ ਪਰਿਵਾਰਾਂ ਵਿੱਚੋਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੋਕ ਸਭਾ ਵਿਚ ਲੋਕ ਮਸਲਿਆਂ ਨੂੰ ਉਠਾਉਣਗੇ। ਉਨ੍ਹਾਂ ਅੱਜ ਪਿੰਡ ਠੂਠਿਆਂਵਾਲੀ, ਅਰਵਿੰਦ ਨਗਰ ਮਾਨਸਾ ਅਤੇ ਪੁਰਾਣੀ ਅਨਾਜ ਮੰਡੀ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ, ਉੱਥੇ ਹੀ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਨਾਲ ਮੀਟਿੰਗ ਕਰਕੇ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਬਾਦਲਾਂ ਤੋਂ ਅੱਕੇ ਹੋਏ ਲੋਕ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਕੁੱਦ ਪਏ ਹਨ ਅਤੇ ਇਨ੍ਹਾਂ ਦੀਆਂ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਸੈਂਕੜੇ ਜਥੇਦਾਰ ਉਨ੍ਹਾਂ ਦੀ ਅੰਦਰਖਾਤੇ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਠੱਲ੍ਹ ਪੈਣ ਕਾਰਨ ਆਮ ਲੋਕਾਂ ਤੇ ਵਪਾਰੀ ਵਰਗ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਦੀ ਸਰਕਾਰ ਵਪਾਰੀਆਂ ਅਤੇ ਆੜ੍ਹਤੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਬਠਿੰਡਾ ਲੋਕ ਸਭਾ ਖੇਤਰ ਦੇ ਮਸਲਿਆਂ ਨੂੰ ਉਹ ਲੋਕ ਸਭਾ ਵਿੱਚ ਉਠਾ ਕੇ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਕੇਂਦਰੀ ਸਕੀਮਾਂ ਨੂੰ ਹਲਕੇ ਵਿੱਚ ਲਿਆ ਕੇ ਵਿਕਾਸ ਦੇ ਰਾਹ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੋਈ ਕਦਮ ਨਹੀਂ ਉਠਾਏ, ਜਿਸ ਕਾਰਨ ਜਿੱਥੇ ਨੌਜਵਾਨ ਨਸ਼ਿਆਂ ਵੱਲ ਗਏ,ਉਥੇ ਹੀ ਨੌਜਵਾਨ ਵਿਦੇਸ਼ਾਂ ਵਿਚ ਚਲੇ ਗਏ।

Advertisement

ਲੈਂਡ ਮਾਰਟਗੇਜ ਬੈਂਕ ਕਰਮਚਾਰੀ ਯੂਨੀਅਨ ਨੇ ਸਮੱਸਿਆਵਾਂ ਦੱਸੀਆਂ

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਿੱਚ ਕੰਮ ਕਰਦੇ ਕਰਮਚਾਰੀਆਂ ‘ਦਿ ਲੈਂਡ ਮਾਰਟਗੇਜ ਬੈਂਕ ਕਰਮਚਾਰੀ ਯੂਨੀਅਨ’ ਵੱਲੋਂ ਲਗਾਤਾਰ ਤਿੰਨ ਮਹੀਨਿਆਂ ਤੋਂ ਬੈਂਕਾਂ ਵਿੱਚ ਕੀਤੀ ਜਾ ਰਹੀ ਹੜਤਾਲ ਨੂੰ ਲੈ ਕੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਰਾਜ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ 2020 ਤੋਂ ਲਾਗੂ ਕੀਤੇ ਜਾ ਚੁੱਕੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਹੂਲਤਾਂ ਤੋਂ ਮੁਲਾਜ਼ਮਾਂ ਨੂੰ ਹਾਲੇ ਵੀ ਵਾਂਝੇ ਰੱਖਿਆ ਹੋਇਆ ਹੈ ਜਿਸ ਦੇ ਵਿਰੋਧ ਵਿੱਚ ਉਹ ਲਗਾਤਾਰ ਕਲਮ ਛੋੜ ਹੜਤਾਲ ’ਤੇ ਚੱਲ ਰਹੇ ਹਨ। ਇਸ ਮੌਕੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੀ ਮੌਜੂਦ ਸਨ।

Advertisement
Author Image

Advertisement
Advertisement
×