For the best experience, open
https://m.punjabitribuneonline.com
on your mobile browser.
Advertisement

ਚੋਣਾਂ ਵਿੱਚ ਵਿਰੋਧੀ ਧਿਰਾਂ ਨੂੰ ਸਬਕ ਸਿਖਾਉਣਗੇ ਲੋਕ: ਖਾਲਸਾ

10:27 AM May 01, 2024 IST
ਚੋਣਾਂ ਵਿੱਚ ਵਿਰੋਧੀ ਧਿਰਾਂ ਨੂੰ ਸਬਕ ਸਿਖਾਉਣਗੇ ਲੋਕ  ਖਾਲਸਾ
ਬਿਕਰਮਜੀਤ ਸਿੰਘ ਖਾਲਸਾ ਦੇ ਸਨਮਾਨ ਮੌਕੇ ਹਾਜ਼ਰ ਅਕਾਲੀ ਆਗੂ। -ਫੋਟੋ: ਸੂਦ
Advertisement

ਪੱਤਰ ਪ੍ਰੇਰਕ
ਅਮਲੋਹ, 30 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਅੱਜ ਹਲਕਾ ਆਬਜ਼ਰਵਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਅਤੇ ਸ਼੍ਰੋਮਣੀ ਕਮੇਟੀ ਮੈਬਂਰ ਰਵਿੰਦਰ ਸਿੰਘ ਖਾਲਸਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ। ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ, ‘ਆਪ’ ਅਤੇ ਭਾਜਪਾ ਨੇ ਹਮੇਸ਼ਾ ਝੂਠੇ ਵਾਅਦੇ ਕਰਕੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ, ਜਿਨ੍ਹਾਂ ਨੂੰ ਇਸ ਵਾਰ ਲੋਕ ਸਬਕ ਸਿਖਾਉਣਗੇ। ਇਸ ਮੌਕੇ ਵੱਖ-ਵੱਖ ਵਾਰਡਾਂ ਵਿਚ ਸਨਮਾਨ ਵਜੋਂ ਸ੍ਰੀ ਖਾਲਸਾ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ। ਵਾਰਡ ਨੰਬਰ 4-5 ਵਿਚ ਸੁਖਵਿੰਦਰ ਸਿੰਘ ਕਾਲਾ ਅਰੌੜਾ ਅਤੇ ਰੂਪ ਸਿੰਘ ਦੀ ਅਗਵਾਈ ਵਿਚ, ਵਾਰਡ ਨੰਬਰ 6-7 ਵਿਚ ਸ਼ਹਿਰੀ ਪ੍ਰਧਾਨ ਰਕੇਸ ਕੁਮਾਰ ਸ਼ਾਹੀ, ਗੁਰਪ੍ਰੀਤ ਸਿੰਘ ਗੁਰੀ ਅਤੇ ਸੋਨੀ ਅਮਲੋਹ ਅਤੇ ਵਾਰਡ ਨੰਬਰ 11-12 ਵਿਚ ਸਾਬਕਾ ਕੌਂਸਲਰ ਸ਼ਿੰਦਰਪਾਲ ਵਿੱਕੀ ਮਿੱਤਲ ਅਤੇ ਬਲਤੇਜ ਸਿੰਘ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਕੰਵਲਜੀਤ ਸਿੰਘ ਗਿਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਪੁਰ, ਹਰਬੰਸ ਸਿੰਘ ਬਡਾਲੀ ਤੇ ਕਰਮਜੀਤ ਸਿੰਘ ਭਗੜਾਣਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×