ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਦੀ ਧੱਕੇਸ਼ਾਹੀ ਦਾ ਜਵਾਬ ਲੋਕ ਚੋਣਾਂ ਵਿੱਚ ਦੇਣਗੇ: ਜੀਪੀ

08:16 AM May 09, 2024 IST
ਖੰਨਾ ’ਚ ਇੱਕਠ ਨੂੰ ਸੰਬੋਧਨ ਕਰਦੇ ਹੋਏ ਗੁਰਪ੍ਰੀਤ ਸਿੰਘ ਜੀਪੀ। -ਫੋਟੋ : ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਮਈ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਚੋਣ ਪ੍ਰਚਾਰ ਦੌਰਾਨ ਹਲਕਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਇਥੋਂ ਦੇ ਵਾਰਡ ਨੰਬਰ-23 ਬਸੰਤ ਨਗਰ ਇਲਾਕੇ ਦੇ ਲੋਕਾਂ ਨੂੰ ਮਿਲੇ। ਇਸ ਮੌਕੇ ਜੀਪੀ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਡਰਦਿਆਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਝੂਠੇ ਦੋਸ਼ਾਂ ਤਹਿਤ ਜੇਲ੍ਹ ਵਿਚ ਡੱਕ ਦਿੱਤਾ, ਜਿਸ ਦਾ ਜਵਾਬ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ‘ਆਪ’ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਵਿਧਾਇਕ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੋਟ ਬੈਂਕ ਦੇ ਨਾਂਅ ’ਤੇ ਲੋਕਾਂ ਨੂੰ ਗੁਮਰਾਹ ਕਰਕੇ ਵੋਟਾਂ ਹਾਸਲ ਕੀਤੀਆਂ ਅਤੇ ਲੋਕਾਂ ਦੀ ਥਾਂ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ। ਉਨ੍ਹਾਂ ਗੁਰਪ੍ਰੀਤ ਸਿੰਘ ਜੀਪੀ ਨੂੰ ਲੋਕ ਸਭਾ ਚੋਣਾਂ ਵਿਚ ਵੱਡੇ ਫ਼ਰਕ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ ਜਤਿੰਦਰ ਪਾਠਕ, ਮਨਰੀਤ ਸਿੰਘ ਨਾਗਰਾ, ਅਮਰਦੀਪ ਸਿੰਘ ਪੁਰੇਵਾਲ, ਕਰੁਣ ਅਰੋੜਾ, ਸੰਜੀਵ ਕੁਮਾਰ, ਸੰਨੀ ਸ਼ਰਮਾ, ਮਹੇਸ਼ ਕੁਮਾਰ, ਕੀਮਤੀ ਲਾਲ ਤੇ ਜਗਤਾਰ ਸਿੰਘ ਗਿੱਲ ਆਦਿ ਹਾਜ਼ਰ ਸਨ।

Advertisement

Advertisement
Advertisement