For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਫਤਵਾ ਦੇਣਗੇ ਲੋਕ: ਚੰਦੂਮਾਜਰਾ

08:55 AM May 29, 2024 IST
ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਫਤਵਾ ਦੇਣਗੇ ਲੋਕ  ਚੰਦੂਮਾਜਰਾ
ਰੋਡ ਸ਼ੋਅ ਦੀ ਅਗਵਾਈ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 28 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਆਪਣੇ ਸਮਰਥਕਾਂ ਦੇ ਨਾਲ ਕੀਰਤਪੁਰ ਸਾਹਿਬ ਇੱਕ ਰੋਡ ਸ਼ੋਅ ਸ਼ੁਰੂ ਕੀਤਾ ਗਿਆ, ਜੋ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਹੁੰਦਾ ਹੋਇਆ, ਗੰਗੂਵਾਲ, ਢੇਰ ਭਾਨੁਪਲੀ ਰਾਸਤੇ ਨੰਗਲ ਪੁੱਜ ਕੇ ਸਮਾਪਤ ਹੋਇਆ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਚੰਦੂਮਾਜਰਾ ਨੇ ਹਲਕੇ ਦੇ ਲੋਕਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਚੰਦੂਮਾਜਰਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਰੋਡ ਸ਼ੋਅ ਵਿੱਚ ਸ਼ਾਮਲ ਹੋਏ ਲੋਕਾਂ ਦਾ ਜੋਸ਼ ਦੇਖ ਕੇ ਕਿਹਾ ਕਿ ਇਸ ਵਾਰ ਲੋਕ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਫਤਵਾ ਸੁਣਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਲੋਕਾਂ ਨੇ ਉਨ੍ਹਾਂ ਵੱਲੋਂ ਹਲਕੇ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਨੂੰ ਦੇਖਿਆ ਹੈ ਤੇ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾ ਕੇ ਉਹਨਾਂ ਨੂੰ ਜਿਤਾਉਣਗੇ। ਚੰਦੂਮਾਜਰਾ ਨੇ ਮੌਜੂਦਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੇਵਲ ਝੂਠ ਦੇ ਪ੍ਰਚਾਰ ਰਾਹੀਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ, ਤੇ ਅਸਲ ਵਿਚ ’ਚ ਇਹਨਾਂ ਨੇ ਕੋਈ ਕੰਮ ਨਹੀਂ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਬੀਬੀ ਕੁਲਵਿੰਦਰ ਕੌਰ, ਠੇਕੇਦਾਰ ਮਨਜੀਤ ਸਿੰਘ ਬਾਸੋਵਾਲ, ਬਲਬੀਰ ਸਿੰਘ ਬੀਰ ਸ਼ਾਹਪੁਰ ਮੌਜੂਦ ਸਨ।

Advertisement

Advertisement
Advertisement
Author Image

joginder kumar

View all posts

Advertisement