ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨੂੰ ਬਿਜਲੀ ਸਬੰਧੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਗਰੇਵਾਲ

11:24 AM Jun 09, 2024 IST
ਪਾਵਰਕੌਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਜੂਨ
ਬਿਜਲੀ ਮੁਲਾਜ਼ਮਾਂ ਦੇ ਨਾਲ ਵਿਵਾਦ ਤੋਂ ਬਾਅਦ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਪਾਵਰਕੌਮ ਦੇ ਡਾਇਰੈਕਟਰ ਡੀਪੀਐਸ ਗਰੇਵਾਲ, ਚੀਫ ਇੰਦਰਪਾਲ ਸਿੰਘ ਤੇ ਹੋਰਨਾਂ ਅਧਿਕਾਰੀਆਂ ਨਾਲ ਹਲਕੇ ਦੇ ਅੰਦਰ ਆ ਰਹੀਆਂ ਬਿਜਲੀ ਦੀ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿਸ ਇਲਾਕੇ ਅੰਦਰ ਟਰਾਂਸਫਾਰਮ ਬਦਲਣ ਦੀ ਲੋੜ ਹੈ, ਉਸ ਨੂੰ ਤੁਰੰਤ ਬਦਲਿਆ ਜਾਵੇ ਜਾਂ ਜਿਸ ਇਲਾਕੇ ਅੰਦਰ ਤਾਰਾ ਦੀ ਮਾੜੀ ਹਾਲਤ ਹੈ, ਉਨ੍ਹਾਂ ਨੂੰ ਵੀ ਤੁਰੰਤ ਬਦਲਿਆ ਜਾਵੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਕਿ ਇਹ ਕੰਮ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਏ ਜਾਣਗੇ ਅਤੇ ਜਿਸ ਜਗ੍ਹਾ ’ਤੇ ਵੀ ਟਰਾਂਸਫਾਰਮਰ ਜਾਂ ਬਿਜਲੀ ਦੀਆਂ ਤਾਰਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਹੈ ਤਾਂ ਉਸ ਨੂੰ ਜਲਦ ਹੀ ਬਦਲ ਦਿੱਤਾ ਜਾਵੇਗਾ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਅਤਿ ਦੀ ਪੈ ਰਹੀ ਗਰਮੀ ਕਾਰਨ ਹਲਕਾ ਵਾਸੀਆਂ ਨੂੰ ਬਿਜਲੀ ਸਬੰਧੀ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਦੇਖਦੇ ਹੋਏ ਅੱਜ ਪਾਵਰਕੌਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਨਾਲ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕੀ ਹਲਕੇ ਅੰਦਰ ਕੋਈ ਟਰਾਂਸਫਾਰਮਰ, ਤਾਰਾਂ ਜਾਂ ਬਕਸਿਆਂ ਦੀ ਮਾੜੀ ਹਾਲਤ ਹੈ ਤਾਂ ਉਸ ਤੇ ਫੌਰੀ ਤੌਰ ’ਤੇ ਬਦਲ ਦਿੱਤਾ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਦੇ ਕਈ ਇਲਾਕਿਆਂ ਵਿੱਚ ਬਿਜਲੀ ਦਾ ਲੋਡ ਵੱਧ ਹੋਣ ਕਾਰਨ ਟਰਾਂਸਫਾਰਮਰ ਤੋਂ ਫੇਸ ਉੱਡ ਜਾਂਦੇ ਹਨ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਵਿਭਾਗ ਨਾਲ ਮੀਟਿੰਗ ਕੀਤੀ ਗਈ ਹੈ ਕਿ ਬਿਜਲੀ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਦੇ ਹੋਏ ਦੂਰ ਕੀਤਾ ਜਾਵੇ ਤਾਂ ਜੋ ਹਲਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Advertisement

Advertisement